ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਦੇ ਬਹਾਨੇ ਹਾਫ਼ਿਜ਼ ਸਈਦ ਸਮੇਤ ਕਈ ਅੱਤਵਾਦੀ ਰਿਹਾਅ

ਜਾਨਲੇਵਾ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਪੂਰੀ ਦੁਨੀਆ ਇਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਗੁਆਂਢੀ ਦੇਸ਼ ਪਾਕਿਸਤਾਨ ਵੱਖਰੇ ਰਸਤੇ 'ਤੇ ਚੱਲ ਰਿਹਾ ਹੈ। ਪਾਕਿਸਤਾਨ ਸਰਕਾਰ ਨੇ ਕੋਰੋਨਾ ਵਾਇਰਸ ਦੇ ਬਹਾਨੇ ਖ਼ਤਰਨਾਕ ਅੱਤਵਾਦੀਆਂ ਨੂੰ ਜੇਲ 'ਚੋਂ ਰਿਹਾਅ ਕਰ ਦਿੱਤਾ ਹੈ।
 

ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਦੇ ਅਨੁਸਾਰ ਐਫਏਟੀਐਫ ਦੀ ਕਾਰਵਾਈ ਦੇ ਡਰੋਂ ਪਾਕਿਸਤਾਨ ਨੇ ਅੱਤਵਾਦੀ ਸੰਗਠਨਾਂ ਦੇ ਜਿਨ੍ਹਾਂ ਲੀਡਰਾਂ ਨੂੰ ਜੇਲਾਂ 'ਚ ਬੰਦ ਕੀਤਾ ਸੀ, ਹੁਣ ਕੋਰੋਨਾ ਤੋਂ ਬਾਅਦ ਪਾਕਿਸਤਾਨ ਇਸੇ ਬਹਾਨੇ ਅੱਤਵਾਦੀਆਂ ਨੂੰ ਰਿਹਾਅ ਕਰ ਰਿਹਾ ਹੈ।
 

ਦੱਸ ਦੇਈਏ ਕਿ ਪਾਕਿਸਤਾਨ ਨੇ ਖੁਦ ਨੂੰ ਐਫਏਟੀਐਫ ਵੱਲੋਂ ਕਾਲੀ ਸੂਚੀ 'ਚ ਪਾਏ ਜਾਣ ਤੋਂ ਬਚਾਉਣ ਲਈ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਸ਼ਘਾੜੇ ਹਾਫਿਜ਼ ਸਈਦ ਸਮੇਤ ਕਈ ਖ਼ਤਰਨਾਕ ਅੱਤਵਾਦੀਆਂ ਨੂੰ ਜੇਲ 'ਚ ਬੰਦ ਕੀਤਾ ਸੀ। ਹੁਣ ਇਨ੍ਹਾਂ ਨੂੰ ਕੋਰੋਨਾ ਦੇ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਰਿਹਾਅ ਕੀਤਾ ਜਾ ਰਿਹਾ ਹੈ। ਰਿਪੋਰਟ ਦੇ ਅਨੁਸਾਰ ਲਸ਼ਕਰ ਦੇ ਮੁਖੀ ਹਾਫਿਜ਼ ਸਈਦ ਸਮੇਤ ਇਹ ਅੱਤਵਾਦੀ ਹੁਣ ਪਾਕਿਸਤਾਨ ਸਰਕਾਰ ਦੇ ਆਦੇਸ਼ ਤੋਂ ਬਾਅਦ ਜੇਲ ਤੋਂ ਰਿਹਾਅ ਹੋਣ ਮਗਰੋਂ ਆਪਣੇ ਘਰਾਂ ਵਿੱਚ ਆਰਾਮ ਨਾਲ ਰਹਿ ਰਹੇ ਹਨ।
 

ਹਾਫ਼ਿਜ਼ ਸਈਦ ਨੂੰ ਸਨਿੱਚਰਵਾਰ ਨੂੰ ਪਾਕਿਸਤਾਨ ਦੀ ਜੇਲ ਤੋਂ ਰਿਹਾਅ ਕੀਤਾ ਗਿਆ। ਹਾਫ਼ਿਜ਼ ਸਈਦ ਸਮੇਤ ਕਈ ਅੱਤਵਾਦੀ ਕੋਰੋਨਾ ਦੀ ਲਾਗ ਦਾ ਹਵਾਲਾ ਦਿੰਦੇ ਹੋਏ ਰਿਹਾਅ ਕੀਤੇ ਗਏ ਹਨ। ਦੱਸ ਦਈਏ ਕਿ ਅੱਤਵਾਦੀ ਫੰਡਿੰਗ ਦੇ ਮਾਮਲਿਆਂ ਵਿੱਚ ਅਦਾਲਤ ਨੇ ਫ਼ਰਵਰੀ 'ਚ ਹਾਫ਼ਿਦ ਸਈਦ ਨੂੰ ਸਾਢੇ 5 ਸਾਲ ਦੀ ਸਜ਼ਾ ਸੁਣਾਈ ਸੀ। ਪਾਕਿਸਤਾਨ ਨੇ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਕਾਰਵਾਈ ਤੋਂ ਬਚਣ ਲਈ ਇਨ੍ਹਾਂ ਅੱਤਵਾਦੀਆਂ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਸੀ, ਪਰ ਹੁਣ ਉਹ ਬਾਹਰ ਨਿਕਲ ਚੁੱਕੇ ਹਨ। ਅਜਿਹੀ ਸਥਿਤੀ 'ਚ ਭਾਰਤ ਲਈ ਖ਼ਤਰਾ ਹੋਰ ਵੱਧ ਗਿਆ ਹੈ। 
 

ਦੱਸ ਦੇਈਏ ਕਿ ਭਾਰਤ 'ਚ ਜਿਵੇਂ-ਜਿਵੇਂ ਕੋਰੋਨਾ ਦੀ ਲਾਗ ਵੱਧ ਰਹੀ ਹੈ, ਉਂਜ ਹੀ ਪਾਕਿਸਤਾਨ ਵੱਲੋਂ ਅੱਤਵਾਦੀਆਂ ਦੀ ਘੁਸਪੈਠ ਦੀਆਂ ਕੋਸ਼ਿਸ਼ਾਂ, ਜੰਗਬੰਦੀ ਦੀ ਉਲੰਘਣਾ ਦੇ ਮਾਮਲੇ ਵੀ ਵੱਧ ਰਹੇ ਹਨ।  ਇਸ ਦੇ ਨਾਲ ਹੀ ਜੰਮੂ-ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ।
 

ਅੱਜ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਹੰਦਵਾੜਾ 'ਚ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਫ਼ੌਜ ਨੇ ਇੱਥੇ ਦੋ ਵਿਦੇਸ਼ੀ ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਆਪ੍ਰੇਸ਼ਨ 'ਚ ਫ਼ੌਜ ਦੇ ਦੋ ਸੀਨੀਅਰ ਅਧਿਕਾਰੀਆਂ ਸਮੇਤ 5 ਜਵਾਨ ਸ਼ਹੀਦ ਹੋ ਗਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistani terror groups came out of jail under the cover of Coronavirus