ਨੇਪਾਲ ਦੀ ਰਾਜਧਾਨੀ ਕਾਠਮੰਡੂ ਚ ਐਤਵਾਰ ਨੂੰ ਯਾਤਰੀਆਂ ਨਾਲ ਭਰੀ ਬੱਸ ਸੁੰਨਕੋਸ਼ੀ ਨਦੀ ਵਿੱਚ ਡਿੱਗ ਗਈ, ਜਿਸ ਵਿੱਚ ਘੱਟੋ ਘੱਟ 16 ਵਿਅਕਤੀਆਂ ਦੀ ਮੌਤ ਹੋ ਗਈ। ਨੇਪਾਲੀ ਮੀਡੀਆ ਦੇ ਅਨੁਸਾਰ ਇਹ ਘਟਨਾ ਦੁਪਹਿਰ 1.40 ਵਜੇ ਵਾਪਰੀ। ਬੱਸ ਵਿਚ ਕੁੱਲ 40 ਯਾਤਰੀ ਸਵਾਰ ਦੱਸੇ ਗਏ ਸਨ।
ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ। ਬੱਸ ਕਾਠਮਾਂਡੂ ਤੋਂ ਮਾਗਾ ਦੇਉਰਾਲੀ ਜਾ ਰਹੀ ਸੀ। ਰਾਹਤ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਕੇ ਯਾਤਰੀਆਂ ਨੂੰ ਨਦੀ 'ਚੋਂ ਬਾਹਰ ਕੱਢਿਆ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਦੋਲਕਾਹਾ ਤੋਂ ਕਾਠਮੰਡੂ ਜਾ ਰਹੀ ਸੀ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਥਾਨਕ ਪੁਲਿਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।