ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ 'ਚ ਭਾਰਤੀ ਸ਼ੋਅ ਅਤੇ ਚੈਨਲ ਰਕਵਾਉਣ ਗਈ ਟੀਮ 'ਤੇ ਹਮਲਾ

ਪਾਕਿਸਤਾਨ ਦੇ ਸੂਬੇ ਪੰਜਾਬ ਦੇ ਰਾਜਧਾਨੀ ਲਾਹੌਰ ਵਿੱਚ ਭਾਰਤੀ ਟੀਵੀ ਚੈਨਲਾਂ ਅਤੇ ਭਾਰਤੀ ਪ੍ਰੋਗਰਾਮਾਂ ਦਾ ਪ੍ਰਸਾਰਣ ਰੁਕਵਾਉਣ ਗਈ ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ (ਪੇਮਰਾ) ਦੀ ਟੀਮ 'ਤੇ ਹਮਲਾ ਕੀਤਾ ਗਿਆ।


ਪਾਕਿਸਤਾਨੀ ਮੀਡੀਆ ਵਿੱਚ ਪ੍ਰਕਾਸ਼ਤ ਰਿਪੋਰਟਾਂ ਅਨੁਸਾਰ ਪਾਕਿਸਤਾਨ ਸਿਟੀਜ਼ਨ ਪੋਰਟਲ 'ਤੇ ਇਹ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਲਾਹੌਰ ਦੇ ਕੁਝ ਇਲਾਕਿਆਂ ਵਿੱਚ ਕੇਬਲ ਆਪਰੇਟਰ ਗ਼ੈਰ ਕਾਨੂੰਨੀ ਤੌਰ 'ਤੇ ਡੀਟੀਐਚ 'ਤੇ ਭਾਰਤ ਦੇ ਚੈਨਲਾਂ ਦੇ ਪ੍ਰੋਗਰਾਮਾਂ ਅਤੇ ਹੋਰ ਭਾਰਤੀ ਸਮੱਗਰੀ ਦਾ ਪ੍ਰਸਾਰਣ ਕਰ ਰਹੇ ਹਨ।

 

ਇਸ 'ਤੇ ਪੇਮਰਾ ਕਾ ਰੋਕੂ ਦਸਤਾ ਇਨ੍ਹਾਂ ਕੇਬਲ ਅਪਰੇਟਰਾਂ ਵਿਰੁਧ ਕਾਰਵਾਈ ਕਰਨ ਲਈ ਪਹੁੰਚਿਆ ਅਤੇ ਜਦੋਂ ਉਸ ਨੇ ਛਾਪਾ ਮਾਰਨ ਦੀ ਕਾਰਵਾਈ ਸ਼ੁਰੂ ਕੀਤੀ ਤਾਂ ਕੇਬਲ ਅਪਰੇਟਰ ਅਤੇ ਉਸ ਦੇ ਹੋਰਨਾਂ ਸਾਥੀਆਂ ਨਾਲ ਪੇਮਰਾ ਦੀ ਟੀਮ 'ਤੇ ਹਮਲਾ ਕਰ ਦਿੱਤਾ ਗਿਆ। 

 

ਘਟਨਾ ਦੀ ਜਾਣਕਾਰੀ ਮਿਲਦੇ ਹੀ ਬਹੁਤ ਵੱਡੀ ਗਿਣਤੀ ਵਿੱਚ ਪੁਲਿਸ ਬਲ ਘਟਨਾ ਵਾਲੀ ਥਾਂ 'ਤੇ ਪਹੁੰਚਿਆ  ਪਰ ਹਮਲਾਵਰ ਉਦੋਂ ਤੱਕ ਭੱਜ ਚੁੱਕੇ ਸਨ। ਪੁਲਿਸ ਹੁਣ ਇਨ੍ਹਾਂ ਦੀ ਭਾਲ ਵਿੱਚ ਛਾਪੇ ਮਾਰ ਰਹੀ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pemra Team in Pakistan going to stop Indian shows and channels attacked