ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਮੋਦੀ–ਟਰੰਪ ਮੁਲਾਕਾਤ ਅੱਜ ਫ਼ਰਾਂਸ ’ਚ ਸੰਭਵ

​​​​​​​ਮੋਦੀ–ਟਰੰਪ ਮੁਲਾਕਾਤ ਅੱਜ ਫ਼ਰਾਂਸ ’ਚ ਸੰਭਵ

ਜੀ–7 ਦੇਸ਼ਾਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਫ਼ਰਾਂਸ ਪੁੱਜ ਗਏ ਹਨ। ਖ਼ਬਰਾਂ ਮੁਤਾਬਕ ਇਸ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਗੱਲਬਾਤ ਹੋ ਸਕਦੀ ਹੈ। ਆਸ ਪ੍ਰਗਟਾਈ ਜਾ ਰਹੀ ਹੈ ਕਿ ਦੋਵੇਂ ਆਗੂਆਂ ਵਿਚਾਲੇ ਕਸ਼ਮੀਰ ਸਮੇਤ ਕਈ ਅਹਿਮ ਮੁੱਦਿਆਂ ਉੱਤੇ ਚਰਚਾ ਹੋ ਸਕਦੀ ਹੈ। ਸੱਤ ਅਮੀਰ ਦੇਸ਼ਾਂ ਦੇ ਦੇ ਇਸ ਸਮੂਹ ਜੀ–7 ਦੀ ਮੀਟਿੰਗ ਵਿੱਚ ਭਾਰਤ ਵਿਸ਼ੇਸ਼ ਤੌਰ ਉੱਤੇ ਸੱਦਿਆ ਗਿਆ ਮੈਂਬਰ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਐਤਵਾਰ ਨੂੰ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਇੱਥੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨਾਲ ਮੁਲਾਕਾਤ ਕੀਤੀ ਤੇ ਦੋਵੇਂ ਆਗੂਆਂ ਨੇ ਵਪਾਰ, ਨਿਵੇਸ਼, ਰੱਖਿਆ, ਸਿੱਖਿਆ ਜਿਹੇ ਹੋਰ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਉੱਤੇ ਚਰਚਾ ਕੀਤੀ। ਫ਼ਰਾਂਸ ਦੇ ਦੱਖਣ–ਪੱਛਮ ਵਿੱਚ ਸਥਿਤ ਸ਼ਹਿਰ ਬਿਆਰਿਤਜ ਵਿਖੇ ਜੀ–7 ਸਿਖਰ ਸੰਮੇਲਨ ਦੇ ਚੱਲਦਿਆਂ ਸ੍ਰੀ ਮੋਦੀ ਨੇ ਸ੍ਰੀ ਜੌਨਸਨ ਨਾਲ ਮੁਲਾਕਾਤ ਕੀਤੀ।

 

 

ਪ੍ਰਧਾਨ ਮੰਤਰੀ ਸ੍ਰੀ ਮੋਦੀ ਬਹਿਰੀਨ ਦੀ ਰਾਜਧਾਨੀ ਮਨਾਮਾ ਤੋਂ ਬਿਆਰਿਤਜ ਪੁੱਜੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ – ‘ਜੀ–7 ਸਿਖ਼ਰ ਸੰਮੇਲਨ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀਦੀ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨਾਲ ਵਧੀਆ ਮੀਟਿੰਗ ਹੋਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਦੇ ਅਰੰਭ ਵਿੱਚ ਪ੍ਰਧਾਨ ਮੰਤਰੀ ਜੌਨਸਨ ਨੂੰ ਐਸ਼ੇਜ ਲੜੀ ਦੇ ਤੀਜੇ ਟੈਸਟ ਮੈਚ ਵਿੱਚ ਇੰਗਲੈਂਡ ਦੀ ਸ਼ਾਨਦਾਰ ਜਿੱਤ ਉੱਤੇ ਵਧਾਈ ਦਿੱਤੀ।’

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਵਿਚਾਲੇ ਐਤਵਾਰ ਨੂੰ ਦੁਵੱਲੇ ਹਿਤਾਂ ਦੇ ਵੱਖੋ–ਵੱਖਰੇ ਵਿਸ਼ਿਆਂ ਉੱਤੇ ਵੀ ਸਾਰਥਕ ਚਰਚਾ ਹੋਈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi may meet US Prez Trump today in France