ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੇ ਟਰੰਪ ਸਾਹਵੇਂ ਪਾਕਿਸਤਾਨ ਨੂੰ ਸੁਣਾਈਆਂ ਖਰੀਆਂ–ਖਰੀਆਂ

PM ਮੋਦੀ ਨੇ ਟਰੰਪ ਸਾਹਵੇਂ ਪਾਕਿਸਤਾਨ ਨੂੰ ਸੁਣਾਈਆਂ ਖਰੀਆਂ–ਖਰੀਆਂ

ਪਾਕਿਸਤਾਨ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੌਜੂਦਗੀ ’ਚ ਅੱਤਵਾਦ ਵਿਰੁੱਧ ਫ਼ੈਸਲਾਕੁੰਨ ਜੰਗ ਦਾ ਸੱਦਾ ਦਿੱਤਾ। ਸ੍ਰੀ ਮੋਦੀ ਨੇ ਕਿਹਾ ਕਿ ਇਸ ਜੰਗ ਵਿੱਚ ਅਮਰੀਕਾ ਵੀ ਸਾਡੇ ਨਾਲ ਹੈ। ਸ੍ਰੀ ਮੋਦੀ ਨੇ ਅਮਰੀਕੀ ਸੂਬੇ ਟੈਕਸਾਸ ’ਚ ਹਿਊਸਟਨ ਵਿਖੇ ‘ਹਾਓਡੀ ਮੋਦੀ’ ਪ੍ਰੋਗਰਾਮ ਵਿੱਚ ਭਾਰਤੀ ਮੂਲ ਦੇ ਲੋਕਾਂ ਨਾਲ ਭਰੇ ਐੱਨਆਰਜੀ ਸਟੇਡੀਅਮ ਵਿੱਚ ਪਾਕਿਸਤਾਨ ਦਾ ਨਾਂਅ ਲਏ ਬਿਨਾ ਉਸ ਨੂੰ 9/11 ਤੋਂ ਲੈ ਕੇ ਮੁੰਬਈ ਦੇ 26/11 ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਠਹਿਰਾਇਆ।

 

 

ਸ੍ਰੀ ਨਰਿੰਦਰ ਮੋਦੀ ਨੇ ਪਾਕਿਸਤਾਨੀ ਹਾਕਮਾਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ  – ‘ਜਿਨ੍ਹਾਂ ਤੋਂ ਆਪਣਾ ਖ਼ੁਦ ਦਾ ਦੇਸ਼ ਨਹੀਂ ਸੰਭਲਦਾ, ਇਨ੍ਹਾਂ ਲੋਕਾਂ ਨੇ ਭਾਰਤ ਪ੍ਰਤੀ ਆਪਣੀ ਨਫ਼ਰਤ ਨੂੰ ਆਪਣੀ ਸਿਆਸਤ ਦਾ ਕੇਂਦਰ ਬਣਾ ਲਿਆ ਹੈ।’ ਇਸ ਤੋਂ ਪਹਿਲਾਂ ਸ੍ਰੀ ਟਰੰਪ ਨੇ ਵੀ ਇਸਲਾਮੀ ਅੱਤਵਾਦ ਦਾ ਜ਼ਿਕਰ ਕਰਦਿਆਂ ਸਰਹੱਦਾਂ ਦੀ ਰਾਖੀ ਨੂੰ ਅਮਰੀਕਾ ਤੇ ਭਾਰਤ ਦੋਵਾਂ ਲਈ ਅਹਿਮ ਦੱਸਿਆ।

 

 

ਸ੍ਰੀ ਟਰੰਪ ਨੇ ਕਿਹਾ ਕਿ ਅਸੀਂ ਨਿਰਦੋਸ਼ ਨਾਗਰਿਕਾਂ ਦੀ ਕੱਟੜਪੰਥੀ ਇਸਲਾਮਿਕ ਅੱਤਵਾਦ ਦੇ ਖ਼ਤਰੇ ਤੋਂ ਰਾਖੀ ਕਰਨ ਲਈ ਪ੍ਰਤੀਬੱਧ ਹਾਂ।

 

 

ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਪਾਕਿਸਤਾਨ ਵੱਲ ਅਸਿੱਧੇ ਤਰੀਕੇ ਨਾਲ ਇਸ਼ਾਰਾ ਕਰਦਿਆਂ ਕਿਹਾ ਕਿ ਇਹ ਉਹ ਲੋਕ ਹਨ, ਜੋ ਅਸ਼ਾਂਤੀ ਚਾਹੁੰਦੇ ਹਨ, ਅੱਤਵਾਦ ਦੇ ਹਮਾਇਤੀ ਹਨ, ਅੱਤਵਾਦ ਦੀ ਪੁਸ਼ਤ–ਪਨਾਹੀ ਕਰਦੇ ਹਨ। ਉਨ੍ਹਾਂ ਕਿਹਾ ਕਿ ਤੁਸੀਂ ਵੀ ਉਨ੍ਹਾਂ ਨੂੰ ਚੰਗੀ ਤਰ੍ਹਾਂ ਜਾਣਦੇ ਹੋ। ਅਮਰੀਕਾ ਵਿੱਚ 9/11 ਹੋਵੇ ਜਾਂ ਮੁੰਬਈ ’ਚ 26/11… ਉਸ ਦੇ ਸਾਜ਼ਿਸ਼ਘਾੜੇ ਕਿੱਥੇ ਮਿਲਦੇ ਹਨ?

 

 

ਅਮਰੀਕੀ ਰਾਸ਼ਟਰਪਤੀ ਦੀ ਮੌਜੂਦਗੀ ਵਿੱਚ ਮੋਦੀ ਨੇ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਕਿ ਅੱਤਵਾਦ ਖਿ਼ਲਾਫ਼ ਤੇ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਵਾਲਿਆਂ ਵਿਰੁੱਧ ਫ਼ੈਸਲਾਕੁੰਨ ਜੰਗ ਲੜੀ ਜਾਵੇ। ਮੈਂ ਇੱਥੇ ਜ਼ੋਰ ਦੇ ਕੇ ਆਖਣਾ ਚਾਹਾਂਗਾ ਕਿ ਇਸ ਜੰਗ ਵਿੱਚ ਰਾਸ਼ਟਰਪਤੀ ਟਰੰਪ ਪੂਰੀ ਮਜ਼ਬੂਤੀ ਨਾਲ ਅੱਤਵਾਦ ਵਿਰੁੱਧ ਡਟੇ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi snubs Pakistan in the presence of Prez Donald Trump