ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੰਦਨ ਦੀ ਅਦਾਲਤ ਨੇ ਭਗੌੜੇ ਨੀਰਵ ਮੋਦੀ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਲੰਦਨ ਦੀ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ (Nirav Modi) ਨੂੰ ਵੱਡਾ ਝਟਕਾ ਦਿੱਤਾ ਹੈ। ਰਾਇਲ ਕੋਰਟ ਆਫ਼ ਜਸਟਿਸ ਨੇ ਨੀਰਵ ਮੋਦੀ ਨੂੰ ਜ਼ਮਾਨਤ (Bail) ਦੇਣ ਤੋਂ ਇਨਕਾਰ ਕਰ ਦਿੱਤਾ ਹੈ।

 

ਇਸ ਤੋਂ ਪਹਿਲਾਂ ਨੀਰਵ ਮੋਦੀ ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਪੂਰੀ ਹੋ ਗਈ ਸੀ। ਨੀਰਵ ਨੇ ਹੇਠਲੀ ਅਦਾਲਤ ਦੇ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। 

 

 

ਹੀਰਾ ਵਪਾਰੀ ਦੀ ਕੋਸ਼ਿਸ਼ ਹੈ ਕਿ ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ ਦੋ ਅਰਬ ਡਾਲਰ ਦੇ ਧੋਖਾਧੜੀ ਅਤੇ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਉਸ ਨੂੰ ਭਾਰਤ ਨੂੰ ਨਾ ਸੌਂਪਿਆ ਜਾਵੇ।

 

ਨੀਰਵ ਮੋਦੀ ਦੀ ਪਟੀਸ਼ਨ ਉੱਤੇ ਸੁਣਵਾਈ ਕਰ ਰਹੀ ਸੀ ਜਸਟਿਸ ਇੰਗ੍ਰਿਡ ਸਿਮਲਰ ਨੇ ਸੁਣਵਾਈ ਪੂਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਮਹੱਤਵਪੂਰਨ ਹੈ, ਇਸ ਲਈ ਇਸ ਉੱਤੇ ਵਿਚਾਰ ਕਰਨ ਲਈ ਕੁਝ ਸਮੇਂ ਦੀ ਲੋੜ ਹੋਵੇਗੀ ਅਤੇ ਉਹ ਬੁੱਧਵਾਰ ਨੂੰ ਆਪਣਾ ਫ਼ੈਸਲਾ ਸੁਣਾਵੇਗੀ।

 

ਇਸ ਤੋਂ ਪਹਿਲਾਂ ਨੀਰਵ ਮੋਦੀ ਦੀ ਕਾਨੂੰਨੀ ਟੀਮ ਨੇ ਜਸਟਿਸ ਸਿਮਲਰ ਦੀ ਅਦਾਲਤ ਸਾਹਮਣੇ ਦਲੀਲ ਰੱਖਣ ਦੀ ਸ਼ੁਰੂਆਤ ਕੀਤੀ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PNB Scam case The Royal Courts of Justice in London denies bail to Nirav Modi