ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਰਾਕ ’ਚ ਸਰਕਾਰ ਖਿਲਾਫ ਮੁੜ ਪ੍ਰਦਰਸ਼ਨ, ਝੜਪ ’ਚ ਦੋ ਮੌਤਾਂ

ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਸਰਕਾਰ ਦੇ ਵਿਰੋਧ ਵਿੱਚ ਸੜਕਾਂ ’ਤੇ ਉਤਰਨ ਵਾਲੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਹੋਈ ਝੜਪ ਵਿੱਚ ਦੋ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ।

 

ਕਈ ਹਫ਼ਤਿਆਂ ਤੋਂ ਵਿਰੋਧ ਪ੍ਰਦਰਸ਼ਨ ਰੁਕਣ ਤੋਂ ਬਾਅਦ ਵਿਰੋਧ ਦੀ ਇਹ ਤਾਜ਼ਾ ਘਟਨਾ ਹੈ। ਕਾਰਕੁਨਾਂ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਦੰਗਾ ਰੋਕੂ ਦਲ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਅਤੇ ਇੱਕ ਉੱਚੀ ਆਵਾਜ਼ ਚ ਬੰਬ ਸੁੱਟਿਆ।

 

ਪ੍ਰਦਰਸ਼ਨਕਾਰੀ ਸਿਨਾਕ ਪੁਲ 'ਤੇ ਸਨ ਤੇ ਸੀਮਿੰਟ ਦੀ ਕੰਧ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਸੀਮੇਂਟ ਵਾਲੀ ਕੰਧ ਸੁਰੱਖਿਆ ਬਲਾਂ ਨੇ ਬਣਾਈ ਸੀ। ਤਿੰਨ ਕਾਰਕੁਨਾਂ ਅਤੇ ਇੱਕ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਦੋ ਵਿਅਕਤੀ ਮਾਰੇ ਗਏ ਅਤੇ ਘੱਟੋ ਘੱਟ 20 ਜ਼ਖਮੀ ਹੋਏ।

 

ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ ਪ੍ਰਦਰਸ਼ਨਕਾਰੀ ਵੱਡੀ ਤਬਦੀਲੀ, ਨਵੀਂ ਲੀਡਰਸ਼ਿਪ ਅਤੇ ਸਮੇਂ ਤੋਂ ਪਹਿਲਾਂ ਚੋਣਾਂ ਦੀ ਮੰਗ ਕਰ ਰਹੇ ਹਨ।

 

ਬਗਦਾਦ ਹਵਾਈ ਅੱਡੇ ਦੇ ਬਾਹਰ ਇੱਕ ਅਮਰੀਕੀ ਡਰੋਨ ਹਮਲੇ ਵਿੱਚ ਇਰਾਨ ਦੇ ਚੋਟੀ ਦੇ ਜਨਰਲ ਦੀ ਮੌਤ ਤੋਂ ਬਾਅਦ ਇਰਾਨ ਅਤੇ ਅਮਰੀਕਾ ਦਰਮਿਆਨ ਤਣਾਅ ਵਿੱਚ ਕਾਫ਼ੀ ਵਾਧਾ ਹੋਇਆ, ਜਿਸ ਤੋਂ ਬਾਅਦ ਪ੍ਰਦਰਸ਼ਨ ਰੁਕ ਗਏ ਸਨ ਪਰ ਕੁਝ ਸਮੇਂ ਦੀ ਸ਼ਾਂਤੀ ਮਗਰੋਂ ਮੁੜ ਸ਼ੁਰੂ ਹੋ ਗਏ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Protest against government again in Iraq two killed in clash