ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੂਸ 'ਚ ਕੋਰੋਨਾ ਵਾਇਰਸ ਦਾ ਕਹਿਰ, 24 ਘੰਟੇ 'ਚ 11 ਹਜ਼ਾਰ ਤੋਂ ਵੱਧ ਮਾਮਲੇ

ਰੂਸ 'ਚ ਕੋਰੋਨਾ ਵਾਇਰਸ ਖ਼ਤਰਨਾਕ ਰੂਪ ਲੈ ਰਿਹਾ ਹੈ। ਪਿਛਲੇ 24 ਘੰਟੇ ਦੌਰਾਨ ਵਿਸ਼ਵਪੱਧਰੀ ਮਹਾਂਮਾਰੀ ਦੇ 11,231 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਰੂਸ 'ਚ ਪਿਛਲੇ 5 ਦਿਨਾਂ ਤੋਂ ਹਰ ਰੋਜ਼ਾਨਾ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਇੱਥੇ ਕੁਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1,77,160 ਹੋ ਗਈ ਹੈ।
 

ਰੂਸ 'ਚ ਪਿਛਲੇ 24 ਘੰਟੇ ਦੌਰਾਨ 88 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1625 ਹੋ ਗਈ ਹੈ, ਜਦਕਿ ਇਸ ਦੌਰਾਨ 2,476 ਲੋਕ ਕੋਰੋਨਾ ਵਾਇਰਸ ਕਾਰਨ ਠੀਕ ਹੋਏ ਹਨ। ਹੁਣ ਤਕ ਰੂਸ 'ਚ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤਣ ਵਾਲੇ ਲੋਕਾਂ ਦੀ ਗਿਣਤੀ 23,803 ਹੋ ਗਈ ਹੈ।
 

ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜਧਾਨੀ ਮਾਸਕੋ 'ਚ 6703 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 92,676 ਹੋ ਗਈ ਹੈ। ਰੂਸ 'ਚ ਇਸ ਸਮੇਂ 40.80 ਲੱਖ ਲੋਕਾਂ ਦੀ ਕੋਵਿਡ-19 ਜਾਂਚ ਹੋ ਚੁੱਕੀ ਹੈ। ਇਸ ਤੋਂ ਇਲਾਵਾ 2,31,623 ਲੋਕ ਡਾਕਟਰੀ ਨਿਗਰਾਨੀ ਹੇਠ ਹਨ।
 

ਰੂਸ ਦੀ ਖਪਤਕਾਰਾਂ ਅਧਿਕਾਰਾਂ ਦੀ ਰਾਖੀ ਦੇ ਨਿਗਰਾਨ ਰੁਸਪੋਟ੍ਰੇਬਨਾਡਜ਼ੋਰ ਦੀ ਮੁਖੀ ਅੰਨਾ ਪੋਪੋਵਾ ਨੇ ਕੋਰੋਨਾ ਵਾਇਰਸ ਦੀ ਲਾਗ ਦੀ ਰੋਕਥਾਮ ਦੇ ਮੱਦੇਨਜ਼ਰ ਤਿੰਨ ਗੇੜਾਂ ਵਿੱਚ ਲਾਗੂ ਪਾਬੰਦੀਆਂ ਹਟਾਉਣ ਦਾ ਪ੍ਰਸਤਾਵ ਦਿੱਤਾ ਹੈ। ਨਿਊਜ਼ ਏਜੰਸੀ ਸਿਨਹੂਆ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਅਰਥਚਾਰੇ ਨੂੰ ਸਮਰਥਨ ਦੇਣ ਦੇ ਉਪਾਵਾਂ ਦੇ ਮੱਦੇਨਜ਼ਰ ਇੱਕ ਆਨਲਾਈਨ ਕਾਨਫਰੰਸ ਵਿੱਚ ਪੋਪੋਵਾ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਹੋਰ ਅਧਿਕਾਰੀਆਂ ਨਾਲ ਆਪਣੀ ਯੋਜਨਾ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਲੋਕਾਂ ਨੂੰ ਬਾਹਰੀ ਖੇਡਾਂ ਵਿਚ ਸ਼ਾਮਲ ਹੋਣ ਦੀ ਆਗਿਆ ਦਿੱਤੀ ਜਾ ਸਕਦੀ ਹੈ, ਨਾਲ ਹੀ ਛੋਟੇ ਕਾਰੋਬਾਰਾਂ ਨੂੰ ਦੁਬਾਰਾ ਖੋਲ੍ਹਿਆ ਜਾ ਸਕਦਾ ਹੈ।
 

ਦੂਜੇ ਪੜਾਅ ਵਿੱਚ ਨਾਗਰਿਕਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਸੜਕਾਂ 'ਤੇ ਚੱਲਣ ਅਤੇ ਵਿਦਿਅਕ ਅਦਾਰਿਆਂ ਦਾ ਕੰਮ ਦੁਬਾਰਾ ਸ਼ੁਰੂ ਕਰਨ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਤੀਜੇ ਪੜਾਅ ਵਿੱਚ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਲਈ ਪਾਰਕਾਂ ਅਤੇ ਹੋਰ ਜਨਤਕ ਥਾਵਾਂ ਖੋਲ੍ਹਣੀਆਂ ਚਾਹੀਦੀਆਂ ਹਨ। ਨਾਲ ਹੀ ਕਾਰੋਬਾਰ ਅਤੇ ਸੇਵਾ ਉੱਦਮ, ਹੋਟਲ ਤੇ ਰੈਸਟੋਰੈਂਟ ਦੁਬਾਰਾ ਚਾਲੂ ਕੀਤੇ ਜਾਣੇ ਚਾਹੀਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Russia Coronavirus Positive Cases More than 11 thousand cases in 24 hours total covid 19 cases 177160