ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ: ਅਧਿਆਪਕ ਦੀ ਕੁੱਟਮਾਰ ਕਾਰਨ 10ਵੀਂ ਦੇ ਵਿਦਿਆਰਥੀ ਦੀ ਮੌਤ

ਪਾਕਿਸਤਾਨ ਦੇ ਲਾਹੌਰ ਵਿੱਚ ਇੱਕ ਨਾਬਾਲਗ਼ ਦੀ ਕਥਿਤ ਰੂਪ ਨਾਲ ਅਧਿਆਪਕ ਦੀ ਕੁੱਟਮਾਰ ਕਰਨ ਤੋਂ ਬਾਅਦ ਮੌਤ ਹੋ ਗਈ। ਉਸ ਦੇ ਸਹਿਪਾਠੀਆਂ ਅਤੇ ਪੁਲਿਸ ਨੇ ਇਹ ਜਾਣਕਾਰੀ ਦਿੱਤੀ।

 

ਡਾਨ ਨਿਊਜ਼ ਨੇ ਵੀਰਵਾਰ ਨੂੰ ਕਿਹਾ ਕਿ ਪੁਲਿਸ ਅਨੁਸਾਰ 10ਵੀਂ ਜਮਾਤ ਦੇ ਵਿਦਿਆਰਥੀ ਹਾਫਿਤ ਹੁਸੈਨ ਬਿਲਾਲ ਨੂੰ ਉਸ ਦੇ ਅਧਿਆਪਕ ਨੇ ਬੁਰੀ ਤਰ੍ਹਾਂ ਕੁੱਟਿਆ ਸੀ। ਪੁਲਿਸ ਨੇ ਵਿਦਿਆਰਥੀ ਦੇ ਜਮਾਤੀਆਂ ਦੇ ਹਵਾਲੇ ਨਾਲ ਕਿਹਾ ਕਿ ਅਧਿਆਪਕ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੇ ਆਪਣਾ ਪਾਠ ਯਾਦ ਨਹੀਂ ਕੀਤਾ ਸੀ।

 

ਅਧਿਆਪਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਭੇਜ ਦਿੱਤਾ ਗਿਆ ਹੈ। ਪੁਲਿਸ ਦੇ ਬੁਲਾਰੇ ਅਨੁਸਾਰ ਲੜਕੇ ਨੂੰ ਸਕੂਲ ਤੋਂ ਹਸਪਤਾਲ ਲਿਜਾਇਆ ਗਿਆ ਪਰ ਬਚਾਇਆ ਨਹੀਂ ਜਾ ਸਕਿਆ।

 

ਪੀੜਤ ਦੇ ਪਿਤਾ ਵੱਲੋਂ ਦਰਜ ਕਰਵਾਈ ਗਈ ਐਫ਼ਆਈਆਰ ਵਿੱਚ ਕਿਹਾ ਗਿਆ ਹੈ। ਸਕੂਲ ਦੀ ਫੀਸ ਨਾ ਭਰਨ ਨੂੰ ਲੈ ਕੇ ਪ੍ਰਿੰਸੀਪਲ ਅਤੇ ਪ੍ਰਸ਼ਾਸਨ ਪਿਛਲੇ ਕੁਝ ਦਿਨਾਂ ਤੋਂ ਮੇਰੇ ਬੇਟੇ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਿਹਾ ਸੀ।

 

ਉਨ੍ਹਾਂ ਕਿਹਾ ਕਿ ਅਧਿਆਪਕ ਨੇ ਉਸ ਨੂੰ ਵਾਰ-ਵਾਰ ਮੁੱਕਾ ਮਾਰਿਆ, ਵਾਲਾਂ ਤੋਂ ਫੜ ਕੇ ਉਸ ਦੇ ਸਿਰ ਨੂੰ ਕੰਧ ਨਾਲ ਮਾਰਿਆ। ਜਦੋਂ ਕਿ ਉਸ ਸਮੇਂ ਹਰ ਕੋਈ ਉਸ ਉੱਤੇ ਚੀਕ ਰਿਹਾ ਸੀ।  ਰਿਪਰੋਟ ਵਿੱਚ ਅੱਗੇ ਕਿਹਾ ਗਿਆ ਕਿ ਇਸ ਦੇ ਚੱਲਦੇ ਵਿਦਿਆਰਥੀ ਕਲਾਸ ਵਿੱਚ ਬੇਹੋਸ਼ ਹੋ ਕੇ ਡਿੱਗ ਗਿਆ ਅਤੇ ਫਿਰ ਦਮ ਤੋੜ ਦਿੱਤਾ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:school teacher beaten up student for not paying fees dies on the spot in Pakistan