ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਲਬਰਨ 'ਚ ਮਹਿਲਾ T20 ਵਿਸ਼ਵ ਕੱਪ ਫਾਈਨਲ ਵੇਖਣ ਪਹੁੰਚਿਆ ਸੀ ਕੋਰੋਨਾ ਵਾਇਰਸ ਪੀੜਤ

ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਤੋਂ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਦੀ ਲਪੇਟ 'ਚ ਹੁਣ ਤਕ ਦੁਨੀਆ ਦੇ 113 ਦੇਸ਼ ਆ ਚੁੱਕੇ ਹਨ। ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁਲ 1,26,273 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 4633 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 68 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਇਸ ਵਿਚਕਾਰ ਆਸਟ੍ਰੇਲੀਆ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ, ਜਿਸ ਨੇ ਹਜ਼ਾਰਾਂ ਲੋਕਾਂ 'ਚ ਡਰ ਅਤੇ ਦਰਿਸ਼ਤ ਪੈਦਾ ਕਰ ਦਿੱਤੀ ਹੈ।
 

ਦਰਅਸਲ ਆਸਟ੍ਰੇਲੀਆ ਵਿਖੇ ਮੈਲਬਰਨ ਕ੍ਰਿਕਟ ਮੈਦਾਨ 'ਤੇ ਬੀਤੀ 8 ਮਾਰਚ ਨੂੰ ਮਹਿਲਾ ਟੀ20 ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਖੇਡਿਆ ਗਿਆ ਸੀ। ਮੈਲਬਰਨ ਕ੍ਰਿਕਟ ਮੈਦਾਨ (ਐਮਸੀਜੀ) ਪ੍ਰਬੰਧਨ ਨੇ ਕਿਹਾ ਕਿ 8 ਮਾਰਚ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮਹਿਲਾ ਟੀ20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਣ ਵਾਲਾ ਇੱਕ ਵਿਅਕਤੀ ਕੋਰੋਨਾ ਵਾਇਰਸ ਨਾਲ ਪੀੜਤ ਸੀ। 
 

 

ਐਮਸੀਜੀ ਨੇ ਹਾਲਾਂਕਿ ਭਰੋਸਾ ਦਿੱਤਾ ਕਿ ਇਸ ਵਿਅਕਤੀ ਤੋਂ ਦੂਸਰੇ ਲੋਕਾਂ ਨੂੰ ਸੰਕਰਮਿਤ ਹੋਣ ਦਾ ਜ਼ੋਖਮ ਬਹੁਤ ਘੱਟ ਹੈ। ਇਸ ਮੈਚ 'ਚ ਮੇਜ਼ਬਾਨ ਟੀਮ ਆਸਟ੍ਰੇਲੀਆ ਨੇ ਭਾਰਤ ਨੂੰ 85 ਦੌੜਾਂ ਨਾਲ ਹਰਾ ਕੇ ਪੰਜਵੀਂ ਵਾਰ ਮਹਿਲਾ ਟੀ20 ਖ਼ਿਤਾਬ ਆਪਣੇ ਨਾਂਅ ਕੀਤਾ ਸੀ। ਇਸ ਮੈਚ ਨੂੰ ਵੇਖਣ ਲਈ 86,174 ਲੋਕ ਸਟੇਡੀਅਮ 'ਚ ਆਏ ਸਨ, ਜੋ ਕਿ ਦਰਸ਼ਕਾਂ ਦੀ ਰਿਕਾਰਡ ਗਿਣਤੀ ਹੈ।

 

 

ਬਿਆਨ 'ਚ ਕਿਹਾ ਗਿਆ ਹੈ ਕਿ ਜਿਹੜੇ ਲੋਕ N42 ਸਟੈਂਡ 'ਚ ਬੈਠੇ ਸਨ, ਉਹ ਆਪਣੀ ਸਿਹਤ ਦਾ ਖਿਆਲ ਰੱਖਣ। ਸਿਹਤ ਅਤੇ ਜਨਤਕ ਸੇਵਾਵਾਂ ਵਿਭਾਗ ਨੇ ਸਲਾਹ ਦਿੱਤੀ ਹੈ ਕਿ N42 'ਚ ਬੈਠੇ ਲੋਕਾਂ ਨੂੰ ਆਪਣੀ ਆਮ ਰੂਟੀਨ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫਾਈ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਜੇ ਖਾਂਸੀ ਅਤੇ ਜੁਕਾਮ ਵਰਗੇ ਲੱਛਣ ਮਹਿਸੂਸ ਹੋਣ ਤਾਂ ਡਾਕਟਰ ਦੀ ਸਲਾਹ ਲਓ।
 

ਆਸਟ੍ਰੇਲੀਆਈ ਸਰਕਾਰ ਨੇ ਅਜਿਹੀ 27 ਥਾਵਾਂ 'ਤੇ ਲੋਕਾਂ ਨੂੰ ਜਾਣ ਤੋਂ ਮਨਾ ਕੀਤਾ ਹੈ, ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ ਮਿਲੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Spectator at India vs Australia Women T20 World Cup final diagnosed with coronavirus at mcg