ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਅਤੇ ਤਾਲਿਬਾਨ ਵਿਚਕਾਰ ਇੱਕ ਹਫ਼ਤੇ ਦੀ ਜੰਗਬੰਦੀ 'ਤੇ ਸਹਿਮਤੀ

ਅਮਰੀਕਾ ਅਤੇ ਤਾਲਿਬਾਨ ਵਿਚਕਾਰ ਅਫ਼ਗਾਨਿਸਤਾਨ 'ਚ ਇੱਕ ਹਫ਼ਤੇ ਦੀ ਜੰਗਬੰਦੀ 'ਤੇ ਸਹਿਮਤੀ ਹੋ ਗਈ ਹੈ। ਪਾਕਿਸਤਾਨੀ ਮੀਡੀਆ 'ਚ ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫ਼ਤਰ ਪੈਂਟਾਗਨ ਵੱਲੋਂ ਜਾਰੀ ਇੱਕ ਬਿਆਨ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਗਈ ਹੈ।
 

ਇਸ 'ਚ ਕਿਹਾ ਗਿਆ ਹੈ ਕਿ ਅਮਰੀਕਾ ਅਤੇ ਤਾਲਿਬਾਨ ਇੱਕ ਹਫ਼ਤੇ ਤਕ ਇੱਕ-ਦੂਜੇ ਵਿਰੁੱਧ ਹਿੰਸਕ ਕਾਰਵਾਈ ਨਾ ਕਰਨ 'ਤੇ ਸਹਿਮਤ ਹੋਏ ਹਨ। ਜੇ ਇਸ 'ਤੇ ਸਹੀ ਤਰੀਕੇ ਨਾਲ ਅਮਲ ਹੋਇਆ ਤਾਂ ਦੋਵੇਂ ਧਿਰਾਂ ਜੰਗਬੰਦੀ ਦੇ ਨਾਲ-ਨਾਲ ਅਫ਼ਗਾਨਿਸਤਾਨ ਵਿੱਚ ਸਥਾਈ ਸਮਝੌਤੇ ਲਈ ਹੱਥ ਮਿਲਾ ਸਕਦੀਆਂ ਹਨ।
 

‘ਐਕਸਪ੍ਰੈਸ ਨਿਊਜ਼’ ਨੇ ਅਮਰੀਕੀ ਮੀਡੀਆ ਦੇ ਹਵਾਲੇ ਤੋਂ ਕਿਹਾ ਕਿ ਜੰਗਬੰਦੀ ਅੱਜ (ਸ਼ੁੱਕਰਵਾਰ, 14 ਫਰਵਰੀ) ਤੋਂ ਲਾਗੂ ਹੋ ਗਈ ਹੈ। ਜੀਓ ਨਿਊਜ਼ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਐਸਪਰ ਨੇ ਬਰੱਸਲਜ਼ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਅਫ਼ਗਾਨ ਤਾਲਿਬਾਨ ਨਾਲ ਇੱਕ ਹਫ਼ਤੇ ਦੀ ਜੰਗਬੰਦੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿੰਸਾ 'ਚ ਕਮੀ ਨਾਲ ਅਫ਼ਗਾਨਿਸਤਾਨ ਵਿੱਚ 18 ਸਾਲ ਪੁਰਾਣੀ ਲੜਾਈ ਖ਼ਤਮ ਹੋਣ ਦੀਆਂ ਉਮੀਦਾਂ ਵੱਧ ਜਾਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Taliban US Agree on Ceasefire For 7 Days