ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਤੇ ਟਰੰਪ ਵਿਚਾਲੇ ਬੁੱਧਵਾਰ ਨੂੰ ਕਸ਼ਮੀਰ ਮੁੱਦੇ ’ਤੇ ਗੱਲਬਾਤ ਸੰਭਵ

ਮੋਦੀ ਤੇ ਟਰੰਪ ਵਿਚਾਲੇ ਬੁੱਧਵਾਰ ਨੂੰ ਕਸ਼ਮੀਰ ਮੁੱਦੇ ’ਤੇ ਗੱਲਬਾਤ ਸੰਭਵ

ਕਸ਼ਮੀਰ ਮੁੱਦੇ ਉੱਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵਿਚੋਲਗੀ ਦੀ ਪੇਸ਼ਕਸ਼ ਬਾਰੇ ਭਾਰਤ ਨੇ ਕਿਹਾ ਹੈ ਕਿ ਇਸ ਬਾਰੇ ਉਹ ਪਹਿਲਾਂ ਹੀ ਆਪਣੀ ਸਥਿਤੀ ਸਪੱਸ਼ਟ ਕਰ ਚੁੱਕਾ ਹੈ। ਵਿਦੇਸ਼ ਮੰਤਰਾਲੇ ’ਚ ਸਕੱਤਰ ਏ. ਗਿਤੇਸ਼ ਸ਼ਰਮਾ ਨੇ ਅੱਜ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਇਹ ਗੱਲ ਆਖੀ।

 

 

ਸਕੱਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰੀ ਵਿਚਾਲੇ ਬੁੱਧਵਾਰ ਨੂੰ ਇੱਕ ਮੁਲਾਕਾਤ ਹੋਵੇਗੀ, ਸਾਨੂੰ ਉਸ ਦੀ ਉਡੀਕ ਕਰਨੀ ਚਾਹੀਦੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਸਕੱਤਰ ਸ਼ਰਮਾ ਨੇ ਇਸ ਮੁੱਦੇ ਉੱਤੇ ਜਵਾਬ ਦੇ ਦਿੱਤਾ ਹੈ ਤੇ ਸਾਨੂੰ ਹੁਣ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਦੀ ਉਡੀਕ ਕਰਨੀ ਚਾਹੀਦੀ ਹੈ।

 

 

ਸ੍ਰੀ ਟਰੰਪ ਨੇ ਸੋਮਵਾਰ ਨੂੰ ਇੱਕ ਵਾਰ ਫਿਰ ਆਖਿਆ ਸੀ ਕਿ ਜੇ ਭਾਰਤ ਤੇ ਪਾਕਿਸਤਾਨ ਚਾਹੁਣ, ਤਾਂ ਉਹ ਕਸ਼ਮੀਰ ਮੁੱਦੇ ਉੱਤੇ ਵਿਚੋਲਗੀ ਕਰ ਸਕਦੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਸੋਮਵਾਰ ਨੂੰ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਆਖਿਆ ਸੀ ਕਿ ਜੇ ਉਹ ਮਦਦ ਕਰ ਸਕਦੇ ਹਨ, ਤਾਂ ਉਹ ਜ਼ਰੂਰ ਕਰਨਗੇ। ਜੇ ਭਾਰਤ ਤੇ ਪਾਕਿਸਤਾਨ ਦੋਵੇਂ ਚਾਹੁਣ, ਤਾਂ ਉਹ ਮਦਦ ਲਈ ਤਿਆਰ ਹਨ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਟਰੰਪ ਇਸ ਤੋਂ ਪਹਿਲਾ ਵੀ ਕਈ ਵਾਰ ਕਸ਼ਮੀਰ ਮੁੱਦੇ ਉੱਤੇ ਵਿਚੋਲਗੀ ਦੀ ਪੇਸ਼ਕਸ਼ ਕਰ ਚੁੱਕੇ ਹਨ ਪਰ ਭਾਰਤ ਨੇ ਇਸ ਨੂੰ ਲਗਾਤਾਰ ਰੱਦ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਟਰੰਪ ਨੇ ਕੱਲ੍ਹ ਹਿਊਸਟਨ ’ਚ ਪ੍ਰਧਾਨ ਮੰਤਰੀ ਸ੍ਰੀ ਮੋਦੀ ਨਾਲ ‘ਹਾਓਡੀ ਮੋਦੀ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਸੀ ਤੇ ਅਮਰੀਕਾ ਵਿੱਚ ਵਸੇ ਪ੍ਰਵਾਸੀ ਭਾਰਤੀਆਂ ਨੂੰ ਸਾਂਝੇ ਤੌਰ ’ਤੇ ਸੰਬੋਧਨ ਕਰਦਿਆਂ ਕੱਟੜ ਇਸਲਾਮਿਕ ਅੱਤਵਾਦ ਦੀ ਆਲੋਚਨਾ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Talks between Modi and Trump over Kashmir possible on Wednesday