ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Coronavirus ਦੀ ਜਾਂਚ ਰਿਪੋਰਟ ਹੁਣ 15 ਮਿੰਟ 'ਚ ਮਿਲੇਗੀ

ਚੀਨ ਦੀ ਤਿਆਨਜਿਨ ਯੂਨੀਵਰਸਿਟੀ ਵਿਖੇ ਕੋਰੋਨਾ ਵਾਇਰਸ ਦੀ ਜਾਂਚ ਲਈ ਇੱਕ ਨਵਾਂ ਟੈਸਟ ਵਿਕਸਿਤ ਕੀਤਾ ਗਿਆ ਹੈ, ਜਿਸ ਦੀ ਜਾਂਚ ਰਿਪੋਰਟ ਸਿਰਫ਼ 15 ਮਿੰਟ ਵਿੱਚ ਆ ਜਾਵੇਗੀ। ਇਸ ਨਾਲ ਬਿਮਾਰੀ ਦੇ ਸੰਭਾਵੀ ਮਰੀਜ਼ਾਂ ਦੀ ਸਕ੍ਰੀਨਿੰਗ ਦੇ ਸਮੇਂ 'ਚ ਬਚਤ ਹੋਵੇਗੀ।
ਗਲੋਬਲ ਟਾਈਮਜ਼ ਦੇ ਅਨੁਸਾਰ ਤਿਆਨਜਿਨ ਯੂਨੀਵਰਸਿਟੀ ਨੇ ਬੀਜਿੰਗ ਬਾਇਓਟੈਕ ਕੰਪਨੀ ਦੇ ਨਾਲ ਮਿਲ ਕੇ ਇਹ ਟੈਸਟ ਕਿੱਟ ਤਿਆਰ ਕੀਤੀ ਹੈ। ਇਹ ਟੈਸਟ ਕਿੱਟ ਦਾ ਫਿਲਹਾਲ ਕਲੀਨਿਕਲ ਟ੍ਰਾਇਲ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਇਸ ਨੂੰ ਮਨਜੂਰੀ ਲਈ ਸਿਹਤ ਮੰਤਰਾਲੇ ਕੋਲ ਭੇਜਿਆ ਜਾਵੇਗਾ।

 

ਇਸ ਤੋਂ ਪਹਿਲਾਂ ਚੀਨੀ ਸਿਹਤ ਰੈਗੂਲੇਟਰੀ ਸੰਸਥਾ ਨੈਸ਼ਨਲ ਮੈਡੀਕਲ ਪ੍ਰੋਡਕਟਸ ਐਡਮਨਿਸਟ੍ਰੇਸ਼ਨ (ਐਨਐਮਪੀਏ) ਨੇ ਸਨਸੁਰੇ ਬਾਇਓਟੈਕ ਦੁਆਰਾ ਬਣਾਈ ਕਿੱਟ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਨਾਲ ਸ਼ੱਕੀ ਮਰੀਜ਼ਾਂ ਦੀ ਜਾਂਚ ਦੇ ਸਮੇਂ 'ਚ ਕਮੀ ਆਈ। ਇਸ ਕਿੱਟ ਨਾਲ 30 ਮਿੰਟ 'ਚ ਜਾਂਚ ਰਿਪੋਰਟ ਪ੍ਰਾਪਤ ਕੀਤੀ ਜਾ ਸਕਦੀ ਹੈ।
 

ਐਨਐਮਪੀਏ ਨੇ ਪਿਛਲੇ ਮਹੀਨੇ 26 ਜਨਵਰੀ ਨੂੰ ਚਾਰ ਟੈਸਟ ਕਿੱਟਾਂ ਨੂੰ ਮਨਜ਼ੂਰੀ ਦਿੱਤੀ ਸੀ। ਚੀਨ ’ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 902 ਹੋ ਚੁੱਕੀ ਹੈ। ਇਸ ਵਾਇਰਸ ਤੋਂ ਉਸ ਦੇਸ਼ ਵਿੱਚ 40,000 ਤੋਂ ਵੱਧ ਲੋਕਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਚੀਨ ’ਚ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਸਮੁੱਚੀ ਦੁਨੀਆ ਦੀ ਚਿੰਤਾ ਵੀ ਵਧਦੀ ਜਾ ਰਹੀ ਹੈ।
 

ਇਹ ਬੀਮਾਰੀ ਹੁਣ ਤਕ ਲਗਭਗ 20 ਦੇਸ਼ਾਂ ਵਿੱਚ ਫੈਲ ਚੁੱਕੀ ਹੈ। ਚੀਨ 'ਚ ਬੀਤੇ ਸਨਿੱਚਰਵਾਰ ਨੂੰ ਦੋ ਵਿਦੇਸ਼ੀ ਨਾਗਰਿਕਾਂ ਦੀ ਬਿਮਾਰੀ ਨਾਲ ਮੌਤ ਹੋ ਗਈ। ਇਸ 'ਚ ਇੱਕ ਅਮਰੀਕੀ ਅਤੇ ਦੂਜਾ ਜਾਪਾਨੀ ਨਾਗਰਿਕ ਸੀ।

 


 

ਹੁਣ ਤੱਕ 1.97 ਲੱਖ ਵਿਅਕਤੀਆਂ ਦੀ ਸਕ੍ਰੀਨਿੰਗ :
ਕੋਰੋਨਾ ਵਾਇਰਸ ਦੀ ਸੰਭਾਵਨਾ ਦੇ ਕਾਰਨ ਸਾਵਧਾਨੀ ਵਜੋਂ ਦੇਸ਼ ਦੇ ਵੱਖ-ਵੱਖ ਹਵਾਈ ਅੱਡਿਆਂ 'ਤੇ 1.97 ਲੱਖ ਤੋਂ ਵੱਧ ਲੋਕਾਂ ਦੀ ਸਕ੍ਰੀਨਿੰਗ ਕੀਤੀ ਗਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਐਤਵਾਰ ਤੱਕ 21 ਹਵਾਈ ਅੱਡਿਆਂ 'ਤੇ 1818 ਉਡਾਨਾਂ 'ਚ 1,97,8192 ਯਾਤਰੀਆਂ ਦੀ ਸਕ੍ਰੀਨਿੰਗ ਕੀਤੀ ਗਈ। ਸਿੰਗਾਪੁਰ ਅਤੇ ਥਾਈਲੈਂਡ ਦੇ ਸਾਰੇ ਯਾਤਰੀਆਂ ਦੀ ਸਕ੍ਰੀਨਿੰਗ ਏਅਰੋ ਬ੍ਰਿਜਾਂ 'ਤੇ ਲਗਾਤਾਰ ਕੀਤੀ ਜਾ ਰਹੀ ਹੈ।

 

ਇਹ ਸਕ੍ਰੀਨਿੰਗ ਸਮੁੰਦਰੀ ਬੰਦਰਗਾਹਾਂ ਅਤੇ ਸਰਹੱਦੀ ਚੌਕੀਆਂ 'ਤੇ ਵੀ ਕੀਤੀ ਜਾ ਰਹੀ ਹੈ। ਮੰਤਰਾਲੇ ਦੇ ਅਨੁਸਾਰ 32 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ 9452 ਲੋਕ ਕਮਿਊਨਿਟੀ ਨਿਗਰਾਨੀ 'ਚ ਹਨ। ਹੁਣ ਤੱਕ ਕੁਲ 1510 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 1,507 ਨੈਗੇਟਿਵ ਪਾਏ ਗਏ ਹਨ। ਕੇਰਲਾ ਦੇ ਤਿੰਨ ਵਿਅਕਤੀ ਜਿਨ੍ਹਾਂ ਦੀ ਜਾਂਚ ਰਿਪੋਰਟ ਪਾਜੀਟਿਵ ਆਈ ਹੈ, ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tianjin University claims of testing virus in 15 minutes