ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੁਬਈ : ਸੜਕ ਹਾਦਸੇ 'ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ 

ਦੁਬਈ ਵਿੱਚ ਕ੍ਰਿਸਮਿਸ ਵਾਲੇ ਦਿਨ ਬੁੱਧਵਾਰ ਨੂੰ ਸਵੇਰੇ ਇੱਕ ਸੜਕ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ।
 

ਖਲੀਜ ਟਾਈਮਜ਼ ਦੀ ਖ਼ਬਰ ਅਨੁਸਾਰ ਰੋਹਿਤ ਕ੍ਰਿਸ਼ਣਾਕੁਮਾਰ (19) ਅਤੇ ਸ਼ਰਤ ਕੁਮਾਰ (21) ਕ੍ਰਿਸਮਸ ਦੀ ਪਾਰਟੀ ਤੋਂ ਵਾਪਸ ਪਰਤ ਰਹੇ ਸਨ ਅਤੇ ਰਸਤੇ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
 

ਦੋਵੇਂ ਪੀੜਤ ਕੇਰਲ ਦੇ ਵਸਨੀਕ ਸਨ। ਕ੍ਰਿਸ਼ਨਕੁਮਾਰ ਬ੍ਰਿਟੇਨ ਵਿੱਚ ਪੜ੍ਹਾਈ ਕਰ ਰਿਹਾ ਸੀ ਜਦੋਂ ਕਿ ਸ਼ਰਤ ਅਮਰੀਕਾ ਦੀ ਇੱਕ ਯੂਨੀਵਰਸਿਟੀ ਵਿੱਚ ਪੜ੍ਹਾਈ ਕਰ ਰਿਹਾ ਸੀ। ਦੋਵੇਂ ਆਪਣੇ ਪਰਿਵਾਰ ਨਾਲ ਛੁੱਟੀਆਂ ਬਿਤਾਉਣ ਦੁਬਈ ਆਏ ਸਨ। ਦੋਵਾਂ ਨੇ ਆਪਣੀ ਸਕੂਲ ਦੀ ਪੜ੍ਹਾਈ ਦੁਬਈ ਵਿੱਚ ਕੀਤੀ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:two indian students dies in road accident in dubai