ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਯੁਕਤ ਰਾਸ਼ਟਰ ਮੁਖੀ ਨੇ ਕਸ਼ਮੀਰ ’ਤੇ ਦਿੱਤਾ ਸਪੱਸ਼ਟ ਸੰਦੇਸ਼

ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਭਾਰਤ ਤੇ ਪਾਕਿਸਤਾਨ ਦੋਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਥਿਤੀ ਦੇ ਵਿਗੜਨ ਦੇ ਡਰ ਤੋਂ ਬਚਾਅ ਲਈ ਕਸ਼ਮੀਰ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ।

 

ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐੱਨ.ਐੱਚ.ਆਰ.ਸੀ.) ਚ ਜੰਮੂ-ਕਸ਼ਮੀਰ ਦੀ ਵਿਸ਼ੇਸ਼ ਸਥਿਤੀ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਚੱਲ ਰਿਹਾ ਹੈ।

 

ਮੰਗਲਵਾਰ ਨੂੰ ਜਿਨੇਵਾ ਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐੱਨ.ਐੱਚ.ਆਰ.ਸੀ.) ਦੇ 42ਵੇਂ ਸੈਸ਼ਨ ਚ ਭਾਰਤ ਨੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੇ ਖਾਤਮੇ ਨੂੰ ਇੱਕ ‘ਪ੍ਰਭੂਸੱਤਾ ਦਾ ਫੈਸਲਾ’ ਕਰਾਰ ਦਿੱਤਾ।

 

ਹਾਲਾਂਕਿ ਪਾਕਿਸਤਾਨ ਨੇ ਭਾਰਤ ਦੇ ਇਸ ਕਦਮ ਨੂੰ ਗ਼ੈਰਕਾਨੂੰਨੀ ਕੰਮ ਦੱਸਿਆ ਤੇ ਵਿਸ਼ਵ ਮਨੁੱਖੀ ਅਧਿਕਾਰ ਸੰਗਠਨ ਨੂੰ ਇਸ ਮਾਮਲੇ ਦੀ ਅੰਤਰਰਾਸ਼ਟਰੀ ਜਾਂਚ ਕਰਨ ਦੀ ਮੰਗ ਕੀਤੀ ਹੈ।

 

ਵਿਦੇਸ਼ ਮੰਤਰਾਲੇ ਚ ਪੂਰਬੀ ਮਾਮਲਿਆਂ ਦੀ ਸਕੱਤਰ ਵਿਜੇ ਠਾਕੁਰ ਸਿੰਘ ਨੇ ਭਾਰਤ ਖਿਲਾਫ ਲਗਾਏ ਪਾਕਿਸਤਾਨ ਦੇ ਦੋਸ਼ਾਂ ਨੂੰ ਮੁੱਢੋਂ ਖਾਰਜ ਕਰ ਦਿੱਤਾ।

 

ਵਿਜੇ ਠਾਕੁਰ ਸਿੰਘ ਨੇ ਕਿਹਾ ਕਿ ਹੋਰ ਕਾਨੂੰਨਾਂ ਦੀ ਤਰ੍ਹਾਂ ਇਹ ਵੀ ਇਕ ਸਰਬਸੰਮਤੀ ਵਾਲਾ ਫੈਸਲਾ ਹੈ ਜੋ ਕਿ ਪੂਰੀ ਤਰ੍ਹਾਂ ਨਾਲ ਭਾਰਤ ਦਾ ਅੰਦਰੂਨੀ ਮਾਮਲਾ ਹੈ। ਕੋਈ ਵੀ ਦੇਸ਼ ਆਪਣੇ ਅੰਦਰੂਨੀ ਮਾਮਲਿਆਂ ਚ ਦਖਲਅੰਦਾਜ਼ੀ ਨੂੰ ਸਵੀਕਾਰ ਨਹੀਂ ਕਰ ਸਕਦਾ ਤੇ ਭਾਰਤ ਤਾਂ ਅਜਿਹਾ ਜਮ੍ਹਾਂ ਵੀ ਨਹੀਂ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UN chief delivers clear message on Kashmir issue