ਅਫ਼ਰੀਕਾ ਦੇ 8ਵੇਂ ਸਭ ਤੋਂ ਵੱਡੇ ਦੇਸ਼ ਮਾਲੀ ਦੇ ਉੱਤਰੀ ਇਲਾਕੇ 'ਚ ਲੰਘੇ ਦਿਨ ਅੱਤਵਾਦੀਆਂ ਵਲੋਂ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਫ਼ੌਜੀਆਂ 'ਤੇ ਵੱਡਾ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਕਾਰਨ ਅਲਜੀਰੀਆ ਦੀ ਸਰਹੱਦ ਦੇ ਕੋਲ ਹੋਏ ਇਸ ਹਮਲੇ 'ਚ ਅਫ਼ਰੀਕੀ ਦੇਸ਼ ਚਾਡ ਦੇ 10 ਸ਼ਾਂਤੀ ਫ਼ੌਜੀਆਂ ਦੀ ਮੌਤ ਹੋਈ ਹੈ ਜਦਕਿ 25 ਹੋਰ ਜ਼ਖ਼ਮੀ ਹੋਏ ਹਨ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਦੂਜੇ ਪਾਸੇ, ਸੰਯੁਕਤ ਰਾਸ਼ਟਰ ਵਲੋਂ ਇਸ ਹਮਲੇ ਦੀ ਨਿੰਦਾ ਕੀਤੀ ਗਈ ਹੈ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੇ ਬੁਲਾਰੇ ਨੇ ਕਿਹਾ ਕਿ ਇਸ ਹਮਲੇ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਾਂਤੀ ਫ਼ੌਜੀਆਂ ਨੇ ਹਮਲੇ ਦਾ ਜ਼ੋਰਦਾਰ ਜਵਾਬ ਦਿੱਤਾ ਤੇ ਕੁਝ ਹਮਲਾਵਰ ਮਾਰੇ ਵੀ ਗਏ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/