ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਨੇ ਪਾਕਿ ਨੂੰ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ

ਅਮਰੀਕਾ ਨੇ ਪਾਕਿ ਨੂੰ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ

ਅਮਰੀਕਾ ਨੇ ਪਾਕਿਸਤਾਨ ਉਤੇ ਦਬਾਅ ਵਧਾਉਂਦੇ ਹੋਏ ਕਿਹਾ ਕਿ ਇਸਲਾਮਾਬਾਦ ਭਵਿੱਖ ਵਿਚ ਹਮਲਿਆਂ ਨੂੰ ਰੋਕਣ ਅਤੇ ਖੇਤਰੀ ਸਥਿਰਤਾ ਨੂੰ ਵਧਾਵਾ ਦੇਣ ਲਈ ਪਾਕਿਸਤਾਨ ਵਿਚ ਮੌਜੂਦ ਅੱਤਵਾਦੀ ਸੰਗਠਨਾਂ ਦੇ ਖਿਲਾਫ ਸਥਾਈ ਤੇ ਲਗਾਤਾਰ ਕਾਰਵਾਈ ਕਰੇ। ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪੁਲਵਾਮਾ ਵਿਚ ਜੈਸ਼ ਏ ਮੁਹੰਮਦ ਦੇ ਅੱਤਵਾਦੀ ਹਮਲੇ ਅਤੇ ਬਾਲਾਕੋਟ ਵਿਚ ਜੈਸ਼ ਦੇ ਅੱਤਵਾਦੀ ਕੈਂਪ ਉਤੇ ਭਾਰਤ ਹਵਾਈ ਹਮਲੇ ਦੇ ਬਾਅਦ ਪਾਕਿਸਤਾਨ ਉਤੇ ਅੱਤਵਾਦੀਆਂ ਖਿਲਾਫ ਕਾਰਵਾਈ ਲਈ ਵਿਸ਼ਵ ਦਬਾਅ ਵਧਿਆ ਹੈ। ਇਸ ਦਬਾਅ ਕਾਰਨ ਪਾਕਿਸਤਾਨ ਨੇ ਪਿਛਲੇ ਕੁਝ ਦਿਨਾਂ ਵਿਚ ਕੁਝ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਸੰਰਗਾਨਿਆਂ ਖਿਲਾਫ ਕਾਰਵਾਈ ਕਰਨੀ ਸ਼ੁਰੂ ਕੀਤੀ ਹੈ।

 

ਇਸਲਾਮਾਬਾਦ ਵਿਚ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ ਪਾਕਿਸਤਾਨ ਵਿਚ ਪਾਬੰਦੀ ਵਾਲ ਸਮੂਹਾਂ ਦੇ ਹੁਣ ਤੱਕ 121 ਮੈਂਬਰਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਰਾਬਰਟ ਪਾਲਾਡਿਨੋ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਮੈਂ ਕਹਿਣਾ ਚਾਹੁੰਦਾ ਹਾਂ ਕਿ ਅਮਰੀਕਾ ਇਨ੍ਹਾਂ ਕਦਮਾਂ ਉਤੇ ਧਿਆਨ ਦੇ ਰਿਹਾ ਹੈ ਅਤੇ ਸਾਡੀ ਪਾਕਿਸਤਾਨ ਨੂੰ ਫਿਰ ਤੋਂ ਅਪੀਲ ਹੈ ਕਿ ਉਹ ਅੱਤਵਾਦੀ ਸੰਗਠਨਾਂ ਖਿਲਾਫ ਲਗਾਤਾਰ ਅਤੇ ਸਥਾਈ ਕਦਮ ਚੁੱਕੇ ਜਿਸ ਨਾਲ ਭਵਿੱਖ ਵਿਚ ਹਮਲੇ ਰੁਕੇ ਅਤੇ ਖੇਤਰੀ ਸਥਿਰਤਾ ਨੂੰ ਵਧਾਵਾ ਮਿਲੇ।

 

ਉਨ੍ਹਾਂ ਕਿਹਾ ਕਿ ਅਸੀਂ ਫਿਰ ਅਪੀਲ ਕਰਦੇ ਹਾਂ ਕਿ ਪਾਕਿਸਤਾਨ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦਾ ਪਾਲਣ ਕਰੇ ਅਤੇ ਅੱਤਵਾਦੀਆਂ ਦੀ ਪਨਾਹਗਾਹ ਨਸ਼ਟ ਕਰੇ ਤੇ ਉਨ੍ਹਾਂ ਦੀ ਵਿੱਤੀ ਮਦਦ ਨੂੰ ਰੋਕ। ਰਾਬਰਟ ਨੇ ਜੈਸ਼ ਦੇ ਸਰਗਨਾ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕਰਨ ਸਬੰਧੀ ਪ੍ਰਸ਼ਨ ਦਾ ਸਿੱਧਾ ਉਤਰ ਨਹੀਂ ਦਿੱਤਾ, ਪ੍ਰੰਤੂ ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਉਸਦੇ ਸਹਿਯੋਗੀ ਅੱਤਵਾਦੀ ਸੰਗਠਨਾਂ ਅਤੇ ਉਸਦੇ ਸਰਗਾਨਿਆਂ ਦੀ ਸੰਯੁਕਤ ਰਾਸ਼ਟਰ ਦੀ ਸੂਚੀ ਨੂੰ ਅਪਡੇਟ ਕਰਨਾ ਚਾਹੁੰਦੇ ਹਨ।

 

ਉਨ੍ਹਾਂ ਕਿਹਾ ਕਿ ਮਸੂਦ ਅਜਹਰ ਅਤੇ ਜੈਸ਼ ਏ ਮੁਹੰਮਦ ਉਤੇ ਸਾਡੇ ਵਿਚਾਰਾਂ ਨਾਲ ਸਭ ਤੋਂ ਜਾਣੂ ਹਨ। ਜੈਸ਼ ਏ ਮੁਹੰਮਦ ਨੂੰ ਸੰਯੁਕਤ ਰਾਸ਼ਟਰ ਨੇ ਅੱਤਵਾਦੀ ਸੰਗਠਨ ਐਲਾਨ ਕੀਤਾ ਹੈ ਜੋ ਕਈ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਅਤੇ ਖੇਤਰੀ ਸਥਿਰਤਾ ਨੂੰ ਖਤਰਾ ਹੈ। ਮਸੂਦ ਅਜਹਰ ਜੈਸ਼ ਦਾ ਸੰਸਥਾਪਕ ਅਤੇ ਸਰਗਨਾ ਹੈ। ਇਸ ਵਿਚ, ਅਮਰੀਕਾ ਵਿਚ ਭਾਰਤ ਦੇ ਰਾਜਦੂਤ ਹਰਸ਼ਵਰਧਨ ਨੇ ਪ੍ਰਤੀਨਿਧੀ ਸਭਾ ਵਿਚ ਰਿਪਬਿਲਕਨ ਆਗੂ ਕੇਵਿਨ ਮੈਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਅੱਤਵਾਦ ਉਤੇ ਚਰਚਾ ਕੀਤੀ। ਮੀਟਿੰਗ ਬਾਅਦ ਰਿਪਬਲਕਿਨ ਆਗੂ ਨੇ ਕਿਹਾ ਕਿ ਅਸੀਂ ਅੱਤਵਾਦ ਦੇ ਖਿਲਾਫ ਮਜ਼ਬੂਤੀ ਨਾਲ ਖੜ੍ਹਾ ਹੋਣਾ ਚਾਹੁੰਦੇ ਹਾਂ ਅਤੇ ਦੋਵਾਂ ਦੇਸ਼ਾਂ ਵਿਚ ਵਪਾਰ ਸੁਧਾਰਨ ਲਈ ਮਿਲਕੇ ਕੰਮ ਕਰਨਾ ਚਾਹੀਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US Ask Pakistan To Take Strict Action Against Terrorist Groups