ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਸੂਦ ਨੂੰ ਵਿਸ਼ਵ ਅੱਤਵਾਦੀ ਐਲਾਨਣਾ ਅਮਰੀਕੀ ਕੂਟਨੀਤੀ ਦੀ ਜਿੱਤ : ਯੂਐਸ

ਮਸੂਦ ਨੂੰ ਵਿਸ਼ਵ ਅੱਤਵਾਦੀ ਐਲਾਨਣਾ ਅਮਰੀਕੀ ਕੂਟਨੀਤੀ ਦੀ ਜਿੱਤ : ਯੂਐਸ

ਵਾਈਟ ਹਾਊਸ ਨੇ ਕਿਹਾ ਕਿ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੇ ਸਰਗਨਾ ਮਸੂਦ ਅਜਹਰ ਨੁੰ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਵਿਸ਼ਵ ਅੱਤਵਾਦੀ  ਐਲਾਨ ਕੀਤਾ ਜਾਣਾ ਪਾਕਿਸਤਾਨ ਵਿਚ ਅੱਤਵਾਦ ਨੂੰ ਜੜ੍ਹ ਤੋਂ ਉਖੇੜ ਸੁੱਟਣਾ ਅਤੇ ਦੱਖਣੀ ਏਸ਼ੀਆ ਵਿਚ ਸੁਰੱਖਿਆ ਤੇ ਸਥਿਰਤਾ ਕਾਇਮ ਕਰਨ ਦੀ ਅੰਤਰਰਾਸ਼ਟਰੀ ਪ੍ਰਤੀਬਧਤਾ ਨੂੰ ਦਰਸਾਉਂਦਾ ਹੈ।  ਵਾਈਟ ਹਾਊਸ ਵਿਚ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਗੈਰੇਟ ਮਾਰਕਿਸ ਨੇ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕੀਤੇ ਜਾਣ ਨੂੰ ਲੈ ਕੇ ਕਿਹਾ ਕਿ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕੀਤਾ ਜਾਣਾ ਪਾਕਿਸਤਾਨ ਤੋਂ ਅੱਤਵਾਦ ਨੁੰ ਜੜ੍ਹ ਤੋਂ ਉਖੇੜ ਸੁੱਟਣ ਅਤੇ ਦੱਖਣ ਏਸ਼ੀਆ ਵਿਚ ਸੁਰੱਖਿਆ ਤੇ ਸਥਿਰਤਾ ਲਿਆਉਣ ਦੀ ਕੌਮਾਂਤਰੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।

 

ਭਾਸ਼ਾ ਅਨੁਸਾਰ, ਵਿਦੇਸ਼ ਮੰਤਰੀ ਮਾਇਕ ਪੋਪੀਓ ਨੇ ਵੀ ਇਸ ਕਦਮ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਅੱਤਵਾਦ ਖਿਲਾਫ ਕੌਮਾਂਤਰੀ ਭਾਈਚਾਰੇ ਅਤੇ ਅਮਰੀਕੀ ਕੂਟਨੀਤੀ ਦੀ ਜਿੱਤ ਹੈ। ਪੋਪੀਓ ਨੇ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕੀਤੇ ਜਾਣ ਦੇ ਅਮਰੀਕੀ ਕੂਟਨੀਤੀਕ ਯਤਨਾਂ ਦੀ ਅਗਵਾਈ ਕਰਨ ਨੂੰ ਲੈ ਕੇ ਸੰਯੁਕਤ ਰਾਸ਼ਟਰ ਵਿਚ ਅਮਰੀਕੀ ਮਿਸ਼ਨ ਨੂੰ ਵੀ ਟਵੀਟ ਕਰਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਅੱਤਵਾਦ ਖਿਲਾਫ ਅੰਤਰਰਾਸ਼ਟਰੀ ਭਾਈਚਾਰੇ ਅਤੇ ਅਮਰੀਕੀ ਕੂਟਨੀਤੀ ਦੀ ਜਿੱਤ ਹੈ ਅਤੇ ਦੱਖਣੀ ਏਸ਼ੀਆ ਵਿਚ ਸ਼ਾਂਤੀ ਦੀ ਦਿਸ਼ਾ ਵਿਚ ਇਕ ਮਹੱਤਵਪੂਰਣ ਕਦਮ ਹੈ।

 

ਕਾਰਕਿਸ ਨੇ ਇਕ ਬਿਆਨ ਵਿਚ ਕਿਹਾ ਕਿ ਅਮਰੀਕਾ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕੀਤੇ ਜਾਣ ਨੂੰ ਲੈ ਕੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ 1267 ਪਾਬੰਦੀ ਕਮੇਟੀ ਦੀ ਸ਼ਲਾਘਾ ਕਰਦਾ ਹੈ। ਜੈਸ਼ ਏ ਮੁਹੰਮਦ ਨੂੰ ਸੰਯੁਕਤ ਰਾਸ਼ਟਰ ਪਹਿਲਾਂ ਦੀ ਵਿਸ਼ਵ ਅੱਤਵਾਦੀ ਸੰਗਠਨ ਐਲਾਨ ਕਰ ਚੁੱਕਿਆ ਹੈ।  ਇਸ ਸੰਗਠਨ ਨੇ ਕਸ਼ਮੀਰ ਵਿਚ 14 ਫਰਵਰੀ ਨੂੰ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਜਿਸ ਵਿਚ 40 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ।

 

ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੋਰਗਨ ਅੋਰਤਾਗਸ ਨੇ ਕਿਹਾ ਕਿ ਜੈਸ਼ ਕਈ ਅੱਤਵਾਦੀ ਹਮਲਿਆਂ ਦਾ ਜ਼ਿੰਮੇਵਾਰ ਰਿਹਾ ਹੈ ਅਤੇ ਉਹ ਦੱਖਣੀ ਏਸ਼ੀਆਂ ਵਿਚ ਖੇਤਰੀ ਸਥਿਰਤਾ ਤੇ ਸ਼ਾਂਤੀ ਲਈ ਖਤਰਾ ਹੈ। ਉਨ੍ਹਾਂ ਕਿਹਾ ਕਿ ਜੈਸ਼ ਸੰਸਥਾਪਕ ਅਤੇ ਸਰਗਨਾ ਹੋਣ ਦੇ ਨਾਤੇ ਅਜਹਰ ਵੀ ਸੰਯੁਕਤ ਰਾਸ਼ਟਰ ਵੱਲੋਂ ਵਿਸ਼ਵ ਅੱਤਵਾਦੀ ਐਲਾਨ ਕੀਤੇ ਜਾਣ ਦੀਆਂ ਸਾਰੀਆਂ ਜ਼ਰੂਰਤਾ ਨੂੰ ਪੂਰਾ ਕਰਦਾ ਹੈ।

 

ਇਸ ਤੋਂ ਬਾਅਦ ਸੰਯੁਕਤ ਰਾਸ਼ਟਰ ਦੇ ਸਾਰੇ ਭਾਈਚਾਰੇ ਦੇਸ਼ ਅਜਹਰ ਦੇ ਖਿਲਾਫ ਸੰਪਤੀਆਂ ਸੀਨ ਕਰਨ, ਯਾਤਰਾ ਪਾਬੰਦੀ ਅਤੇ ਹਥਿਆਰ ਸਬੰਧੀ ਪ੍ਰਤੀਬਧ ਲਗਾਉਣ ਲਈ ਪ੍ਰਤੀਬੱਧ ਹੈ। ਅਸੀਂ ਸਾਰੇ ਦੇਸ਼ਾਂ ਵਿਚ ਇਨ੍ਹਾਂ ਪਾਬੰਦੀਆਂ ਦਾ ਪਾਲਣ ਕਰਨ ਦੀ ਉਮੀਦ ਕਰਦੇ ਹਾਂ।

 

ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਪ੍ਰਗਟਾਈ ਇਸ ਪ੍ਰਤੀਬੱਧਤਾ ਦੀ ਸ਼ਲਾਘਾ ਕਰਦੇ ਹਾਂ ਕਿ ਪਾਕਿਸਤਾਨ ਆਪਣੇ ਬੇਹਤਰ ਭਵਿੱਖ ਦੀ ਖਾਤਰ ਆਪਣੀ ਜ਼ਮੀਨ ਤੋਂ ਅੱਤਵਾਦੀਆਂ ਅਤੇ ਅੱਤਵਾਦੀ ਸਮੂਹਾਂ ਨੂੰ ਕੰਮ ਕਰਨ ਦੀ ਆਗਿਆ ਨਹੀਂ ਦੇਵੇਗਾ। ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਨੇ ਮਸੂਦ ਅਜਹਰ ਨੂੰ ਬੁੱਧਵਾਰ ਨੂੰ ਵਿਸ਼ਵ ਅੱਤਵਾਦੀ ਐਲਾਨ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:us reaction on masood azhar designated as global terrorist