ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਸਮੇਤ 7 ਦੇਸ਼ਾਂ ’ਤੇ ਰੋਕ ਲਗਾਉਣ ਦੀ ਤਿਆਰੀ ’ਚ ਅਮਰੀਕਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਰਾਨ ਤੋਂ ਤੇਲ ਖਰੀਦਣ ਵਾਲੇ ਕਿਸੇ ਵੀ ਦੇਸ਼ ਨੂੰ ਪਾਬੰਦੀ ਚ ਛੋਟ ਨਾ ਦੇਣ ਦਾ ਫੈਸਲਾ ਕੀਤਾ ਹੈ। ਇਰਾਨ ’ਤੇ ਦਬਾਅ ਵਧਾਉਣ ਅਤੇ ਉਸ ਦੇ ਸਿਖਰਲੇ ਕਾਰੋਬਾਰੀ ਉਤਪਾਦ ਦੀ ਵਿਕਰੀ ’ਤੇ ਨੱਥ ਪਾਉਣ ਦੇ ਟੀਚੇ ਨਾਲ ਟਰੰਪ ਦੇ ਇਸ ਫੈਸਲੇ ਦਾ ਭਾਰਤ ਦੀ ਊਰਜਾ ਸੁਰੱਖਿਆ ਤੇ ਪ੍ਰਭਾਵ ਪੈ ਸਕਦਾ ਹੈ।

 

ਵਾਈਟ ਹਾਊਸ ਤੋਂ ਜਾਰੀ ਹੋਏ ਬਿਆਨ ਮੁਤਾਬਕ ਰਾਸ਼ਟਰਪਤੀ ਡੋਨਾਲਡ ਜੇ ਟਰੰਪ ਨੇ ਮਈ ਮਹੀਨੇ ਦੀ ਸ਼ੁਰੂਆਤ ਚ ਖਤਮ ਹੋ ਰਹੀ ਛੋਟ ਨਾਲ ਸਬੰਧਤ ‘ਸਿਗਨੀਫ਼ਿਕੇਂਟ ਰਿਡਕਸ਼ਨ ਐਕਸੈਪਸ਼ੰਸ’ (ਐਸਆਰਈ) ਨੂੰ ਮੁੜ ਤੋਂ ਜਾਰੀ ਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਰਾਨ ਦੇ ਤੇਲ ਭੇਜਣ ਨੂੰ ਜ਼ੀਰੋ ਤੱਕ ਲਿਆਉਣ ਲਈ ਹੈ ਤੇ ਉੱਥੋਂ ਦੀ ਸਰਕਾਰ ਦੇ ਖਜ਼ਾਨੇ ਦੇ ਮੁੱਖ ਸਰੋਤ ਨੂੰ ਖ਼ਤਮ ਕਰਨਾ ਹੈ।

 

ਇਰਾਨ ਨਾਲ ਹੋਏ ਸਾਲ 2015 ਚ ਇਤਿਹਾਸਿਕ ਪਰਮਾਣੂ ਸਮਝੌਤੇ ਤੋਂ ਹਟਦੇ ਹੋਏ ਅਮਰੀਕਾ ਨੇ ਪਿਛਲੇ ਸਾਲ ਨਵੰਬਰ ਚ ਇਰਾਨ ’ਤੇ ਮੁੜ ਪਾਬੰਦੀ ਲਗਾ ਦਿੱਤੀ ਸੀ। ਅਮਰੀਕਾ ਦੇ ਇਸ ਕਦਮ ਨੂੰ ਟਰੰਪ ਪ੍ਰਸ਼ਾਸਨ ਦੇ ਇਰਾਨ ’ਤੇ ਵੱਧ ਤੋਂ ਵੱਧ ਦਬਾਅ ਵਜੋਂ ਦੇਖਿਆ ਜਾ ਰਿਹਾ ਹੈ। ਪਿਛਲੇ ਸਾਲ ਅਮਰੀਕਾ ਨੇ ਭਾਰਤ, ਚੀਨ, ਤੁਰਕੀ ਅਤੇ ਜਾਪਾਨ ਸਮੇਤ ਇਰਾਨ ਤੋਂ ਤੇਲ ਖਰੀਦਣ ਵਾਲੇ 8 ਦੇਸ਼ਾਂ ਨੂੰ 180 ਦਿਨਾਂ ਦੀ ਅਸਥਾਈ ਛੋਟ ਦਿੱਤੀ ਸੀ।

 

ਦੱਸ ਦੇਈਏ ਕਿ ਇਰਾਕ ਅਤੇ ਸਾਊਦੀ ਅਰਬ ਤੋਂ ਇਲਾਵਾ ਇਰਾਨ ਭਾਰਤ ਨੂੰ ਤੇਲ ਭੇਜਣ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US ready to ban 7 countries including India