ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕੀ SC ਵੱਲੋਂ ਟਰੰਪ ਨੂੰ ਨਵੇਂ ਸ਼ਰਨਾਰਥੀ ਨਿਯਮ ਲਾਗੂ ਕਰਨ ਦੀ ਆਗਿਆ

ਅਮਰੀਕੀ SC ਨੇ ਟਰੰਪ ਨੂੰ ਨਵੀਂ ਸ਼ਰਨਾਰਥੀ ਨਿਯਮਾਂ ਲਾਗੂ ਕਰਨ ਦੀ ਆਗਿਆ

ਅਮਰੀਕਾ ਦੀ ਸੁਪਰੀਮ ਕੋਰਟ ਨੇ ਪ੍ਰਸ਼ਾਸਨ ਨੂੰ ਨਵੀਂ ਸ਼ਰਨਾਰਥੀ ਨਿਯਮਾਂ ਨੂੰ ਲਾਗੂ ਕਰਨ ਦੀ ਆਗਿਆ ਦੇ ਦਿੱਤੀ ਹੈ। ਅਮਰੀਕਾ ਵਿਚ ਸ਼ਰਨ ਮੰਗ ਰਹੇ ਲੋਕਾਂ ਦੀ ਗਿਣਤੀ ਵਿਚ ਕਟੌਤੀ ਕਰਨ ਵਾਲੇ ਇਨ੍ਹਾਂ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਆਗਿਆ ਦੇਣਾ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਵੱਡੀ ਰਾਜਨੀਤਿਕ ਜਿੱਤ ਹੈ।

 

ਇਸ ਫੈਸਲੇ ਨਾਲ ਟਰੰਪ ਪ੍ਰਸ਼ਾਸਨ ਆਪਣੀ ਨੀਤੀ ਨੂੰ ਲਾਗੂ ਕਰ ਸਕੇਗਾ। ਹਾਲਾਂਕਿ ਹੇਠਲੀ ਅਦਾਲਤ ਵਿਚ ਇਸ ਸਬੰਧੀ ਮੁਕਦਮੇ ਚਲ ਰਹੇ ਹਨ। ਸੁਪਰੀਮ ਕੋਰਟ ਦੇ ਦੋ ਜੱਜਾਂ ਸੋਨੀਆ ਸੋਤੋਮੇਅਰ ਅਤੇ ਰੁਦ ਬੇਡਰ ਗਿਨਸਬਰਗ ਨੇ ਇਸ ਆਦੇਸ਼ ਉਤੇ ਅਸਹਿਮਤੀ ਪ੍ਰਗਟਾਈ ਹੈ। ਵਾਈਟ ਹਾਊਸ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਟਰੰਪ ਨੇ ਟਵੀਟ ਕੀਤਾ, ‘ਸ਼ਰਨਾਰਥੀ ਮਾਮਲੇ ਉਤੇ ਸੁਪਰੀਮ ਕੋਰਟ ਤੋ਼ ਅਮਰੀਕਾ ਲਈ ਵੱਡੀ ਜਿੱਤ।

 

ਵਾਈਟ ਹਾਊਸ ਦੇ ਬੁਲਾਰੇ ਹੋਗਨ ਗਿੜਲੇ ਨੇ ਕਿਹਾ ਕਿ ਅਸੀਂ ਖੁਸ਼ ਹਾਂ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਸਾਡਾ ਪ੍ਰਸ਼ਾਸਨ ਸ਼ਰਨਾਰਥੀ ਪ੍ਰਣਾਲੀ ਵਿਚ ਚੂਕ ਨੂੰ ਖਤਮ ਕਰਨ ਲਈ ਮਹੱਤਵਪੂਰਣ, ਜ਼ਰੂਰੀ ਨਿਯਮਾਂ ਨੂੰ ਲਾਗੂ ਕਰ ਸਕਦਾ ਹੈ। ਇਸ ਨਾਲ ਦੱਖਣੀ ਸੀਮਾ ਉਤੇ ਸਮੱਸਿਆ ਨੂੰ ਦੂਰ ਕਰਨ ਵਿਚ ਸਾਨੂੰ ਮਦਦ ਮਿਲੇਗੀ ਅਤੇ ਅੰਤ : ਅਮਰੀਕੀ ਭਾਈਚਾਰਾ ਸੁਰੱਖਿਅਤ ਹੋਵੇਗਾ।

 

ਰਫਿਊਜੀ ਇੰਟਰਨੇਸ਼ਨਲ ਅਨੁਸਾਰ, ਸੁਪਰੀਮ ਕੋਰਟ ਦਾ ਫੈਸਲਾ ਦੱਖਣੀ ਸੀਮਾ ਉਤੇ ਸ਼ਰਨ ਮੰਗਣ ਵਾਲੇ ਲੋਕਾਂ ਲਈ ਇਕ ਝਟਕਾ ਹੈ। ਉਸਨੇ ਕਿਹਾ ਕਿ ਅਸੀਂ ਬਹੁਤ ਜ਼ਿਆਦਾ ਨਿਰਾਸ਼ ਹਾਂ ਕਿ ਦੇਸ਼ ਦੀ ਸਰਵ ਉਚ ਅਦਾਲਤ ਨੇ ਤੀਜੇ ਦੇਸ਼ਾਂ ਦੇ ਰਾਹੀਂ ਆਉਣ ਵਾਲੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਕਿਸੇ ਨੂੰ ਵੀ ਸ਼ਰਨ ਦੇਣ ਤੋਂ ਰੋਕਣ ਵਾਲੀ ਨੀਤੀ ਉਤੇ ਸਥਗਨ ਆਦੇਸ਼ ਉਤੇ ਰੋਕ ਹਟਾ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US SC allows Trump to enforce new refugee rules