ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਹਮਲਾ : ਅਮਰੀਕਾ ਵੱਲੋਂ ਪਾਕਿ ਨੂੰ ਸਖਤ ਚੇਤਾਵਨੀ

ਪੁਲਵਾਮਾ ਹਮਲਾ : ਅਮਰੀਕਾ ਵੱਲੋਂ ਪਾਕਿ ਨੂੰ ਸਖਤ ਚੇਤਾਵਨੀ

ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਖਿਲਾਫ ਭਾਰਤ ਨੂੰ ਲਗਾਤਾਰ ਵਿਸ਼ਵ ਭਰ ਵਿਚੋਂ ਸਮਰਥਨ ਮਿਲ ਰਿਹਾ ਹੈ ਅਤੇ ਇਸ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਮਾਈਕ ਨੇ ਕਿਹਾ ਕਿ ਅੱਤਵਾਦ ਦੇ ਖਿਲਾਫ ਲੜਾਈ ਵਿਚ ਉਹ ਭਾਰਤ ਨਾਲ ਹਨ। 

 

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵਾਈਟ ਹਾਊਸ ਨੇ ਵੀ ਅੱਵਾਦੀ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪਾਕਿਸਤਾਨ ਨੁੰ ਅੱਤਵਾਦੀਆਂ ਦੀ ਸੁਰੱਖਿਆ ਅਤੇ ਮਦਦ ਦੇਣ ਉਤੇ ਤੁਰੰਤ ਪਾਬੰਦੀ ਲਗਾਉਣ ਨੂੰ ਕਿਹਾ ਸੀ।

 

ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਖਿਲਾਫ ਪਾਕਿਸਤਾਨ ਨੂੰ ਕਿਹਾ ਕਿ ਉਹ ਅੱਤਵਾਦੀਆਂ ਨੂੰ ਮਦਦ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਪਨਾਹਗਾਹ ਬਣਾਉਣਾ ਤੁਰੰਤ ਬੰਦ ਕਰੇ, ਇਸ ਨਾਲ ਅੰਤਰਰਾਸ਼ਟਰੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਜਾਵੇਗਾ। ਉਨ੍ਹਾਂ ਟਵੀਟ ਕੀਤਾ ਕਿ ਭਾਰਤੀ ਸੁਰੱਖਿਆ ਬਲਾਂ ਉਤੇ ਹੋਏ ਹਮਲੇ ਦੀ ਅਮਰੀਕਾ ਅਲੋਚਨਾ ਕਰਦਾ ਹੈ। ਇਸ ਹਮਲੇ ਵਿਚ ਜਾਨ ਗਵਾਉਣ ਵਾਲੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਾਡੀ ਗਹਿਰੀ ਸੰਵੇਦਨਾ ਹੈ।

 

ਉਨ੍ਹਾਂ ਕਿਹਾ ਕਿ ਅੱਤਵਾਦ ਖਿਲਾਫ ਲੜਾਈ ਅਸੀਂ ਭਾਰਤ ਨਾਲ ਮਜ਼ਬੂਤੀ ਨਾਲ ਖੜ੍ਹੇ ਹੈ। ਪਾਕਿਸਤਾਨ ਅੰਤਰਰਾਸ਼ਟਰੀ ਸੁਰੱਖਿਆ ਲਈ ਖਤਰਾ ਪੈਦਾ ਕਰਨ ਵਾਲੇ ਅੱਤਵਾਦੀਆਂ ਨੂੰ ਸੁਰੱਖਿਆ ਦੇਣਾ ਬੰਦ ਕਰੇ।  ਇਸ ਤੋਂ ਪਹਿਲਾਂ ਵਾਈਟ ਦੇ ਬੁਲਾਰੇ ਨੇ ਬਿਆਨ ਜਾਰੀ ਕਰਕੇ ਪਾਕਿਸਤਾਨ ਦੀ ਇਮਰਾਨ ਖਾਨ ਦੀ ਸਰਕਾਰ ਉਤੇ ਦਬਾਅ ਬਣਾਉਂਦੇ ਹੋਏ ਸਾਰੇ ਅੱਤਵਾਦੀ ਸੰਗਠਨਾਂ ਨੂੰ ਸਮਰਥਨ ਅਤੇ ਸੁਰੱਖਿਆ ਦੇਣ ਉਤੇ ਤੁਰੰਤ ਰੋਕ ਲਗਾਉਣ ਨੂੰ ਕਿਹਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US Secretary of State Mike Pompeo Warn Pakistan After Pulwama Terror Attack