ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਕੋਰੋਨਾ ਵਾਇਰਸ ਅੱਗੇ ਲਾਚਾਰ, ਇੱਕ ਦਿਨ 'ਚ ਸਭ ਤੋਂ ਵੱਧ 1480 ਮੌਤਾਂ

ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਕੋਰੋਨਾ ਵਾਇਰਸ ਨਾਲ ਲੜਾਈ 'ਚ ਲਾਚਾਰ ਨਜ਼ਰ ਆ ਰਿਹਾ ਹੈ। ਸ਼ੁੱਕਰਵਾਰ ਨੂੰ ਇੱਥੇ ਸੱਭ ਤੋਂ ਵੱਧ 1480 ਲੋਕਾਂ ਦੀ ਮੌਤ ਹੋਈ। ਇਸ ਤੋਂ ਇੱਕ ਦਿਨ ਪਹਿਲਾਂ ਅਮਰੀਕਾ 'ਚ 24 ਘੰਟੇ ਵਿੱਚ 1169 ਲੋਕਾਂ ਦੀ ਮੌਤ ਹੋ ਚੁੱਕੀ ਹੈ।
 

ਕੋਰੋਨਾ ਵਾਇਰਸ ਕਾਰਨ ਅਮਰੀਕਾ 'ਚ ਹੁਣ ਤਕ 2,77,161 ਲੋਕ ਇਸ ਦੀ ਲਪੇਟ 'ਚ ਆ ਚੁੱਕੇ ਹਨ। ਇਨ੍ਹਾਂ 'ਚੋਂ 7392 ਲੋਕਾਂ ਦੀ ਮੌਤ ਹੋ ਚੁੱਕੀ ਹੈ।
 

ਬਾਕੀ ਦੇਸ਼ਾਂ ਦੀ ਗੱਲ ਕਰੀਏ ਤਾਂ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ ਮਾਮਲੇ ਵਿੱਚ ਜਰਮਨੀ ਨੇ ਚੀਨ ਨੂੰ ਪਿੱਛੇ ਛੱਡ ਦਿੱਤਾ ਹੈ। ਸ਼ੁੱਕਰਵਾਰ ਸ਼ਾਮ ਤੱਕ ਜਰਮਨੀ ਵਿੱਚ ਲਾਗ ਦੇ ਮਾਮਲੇ 89,451 ਹੋ ਗਏ ਸਨ, ਜਦਕਿ ਚੀਨ 'ਚ ਕੁੱਲ 81,620 ਮਾਮਲੇ ਸਾਹਮਣੇ ਆਏ ਹਨ। ਇਟਲੀ ਤੇ ਸਪੇਨ ਮੌਤਾਂ ਦੇ ਮਾਮਲੇ ਵਿੱਚ ਦੁਨੀਆ ਭਰ 'ਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹਨ।
 

ਕੋਰੋਨਾ ਨੇ ਪੂਰੀ ਦੁਨੀਆ 'ਚ ਆਪਣੇ ਪੈਰ ਤੇਜ਼ੀ ਨਾਲ ਫ਼ੈਲਾਏ ਹਨ। ਅਮਰੀਕਾ ਦੀ ਜੋਨ ਹੌਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਹੁਣ ਤੱਕ ਦੁਨੀਆ ਭਰ 'ਚ 10 ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਮਰੀਜ਼ ਪਾਏ ਗਏ ਹਨ। ਇਸ ਅੰਕੜੇ ਤਕ ਪਹੁੰਚਣ 'ਚ ਸਿਰਫ਼ 93 ਦਿਨ ਦਾ ਸਮਾਂ ਲੱਗਿਆ ਹੈ। ਜੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਇਸ ਦੇ ਫੈਲਣ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਨੇ ਕਈ ਦੇਸ਼ਾਂ ਨੂੰ ਤਬਾਹੀ ਦੇ ਰਾਹ 'ਤੇ ਛੱਡ ਦਿੱਤਾ ਹੈ। ਆਰਥਿਕ ਮੋਰਚੇ ਅਤੇ ਸਿਹਤ ਖੇਤਰ 'ਚ ਇਕ ਵੱਡਾ ਸੰਕਟ ਆਇਆ ਹੈ।
 

ਭਾਰਤ 'ਚ 3000 ਤੋਂ ਵੱਧ ਕੋਰੋਨਾ ਮਰੀਜ਼
ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁਲ ਗਿਣਤੀ 3108 ਹੋ ਗਈ ਹੈ। ਇਸ ਵਾਇਰਸ ਕਾਰਨ 86 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 2793 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਦਕਿ 229 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਸਥਿੱਤ ਨਿਜ਼ਾਮੂਦੀਨ ਇਲਾਕੇ 'ਚ ਤਬਲੀਗੀ ਜਮਾਤ ਦੇ ਧਾਰਮਿਕ ਪ੍ਰੋਗਰਾਮ 'ਚ ਹਿੱਸਾ ਲੈਣ ਵਾਲਿਆਂ ਵਿਚੋਂ ਹੁਣ ਤਕ ਕੁਲ 647 ਲੋਕਾਂ 'ਚ ਕੋਰੋਨਾ ਵਾਇਰਸ ਦੇ ਲਾਗ ਦੀ ਪੁਸ਼ਟੀ ਹੋ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US sets new global record with 1480 coronavirus virus deaths in 24 hours says Johns Hopkins University