ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਸੀਂ ਸਿੱਖਾਂ ਲਈ ਸਰਹੱਦ ਨਹੀਂ ਆਪਣੇ ਦਿਲ ਖੋਲ੍ਹ ਰਹੇ ਹਾਂ: ਇਮਰਾਨ ਖ਼ਾਨ

ਅਸੀਂ ਸਿੱਖਾਂ ਲਈ ਸਰਹੱਦ ਨਹੀਂ ਆਪਣੇ ਦਿਲ ਖੋਲ੍ਹ ਰਹੇ ਹਾਂ: ਇਮਰਾਨ ਖ਼ਾਨ

ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖ਼ਾਨ ਨੇ ਆਪਣੇ ਦੇਸ਼ ਵਾਲੇ ਪਾਸੇ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਿੱਖ ਕੌਮ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ।

 

 

ਖ਼ਬਰ ਏਜੰਸੀ ਪੀਟੀਆਈ ਅਨੁਸਾਰ ਉਦਘਾਟਨ ਮੌਕੇ ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਸ੍ਰੀ ਖ਼ਾਨ ਨੇ ਕਿਹਾ ਕਿ ਇਸ ਲਾਂਘੇ ਰਾਹੀਂ ਆਉਣ ਵਾਲੀਆਂ ਨਸਲਾਂ ਜ਼ਰੂਰ ਅਮਨ–ਚੈਨ ਦਾ ਸਬਕ ਸਿੱਖਣਗੀਆਂ। ਉਨ੍ਹਾਂ ਕਿਹਾ ਕਿ ਅੱਜ ਅਸੀਂ ਸਿਰਫ਼ ਇਹ ਸਰਹੱਦ ਹੀ ਨਹੀਂ, ਸਗੋਂ ਸਿੱਖ ਕੌਮ ਲਈ ਆਪਣੇ ਦਿਲ ਵੀ ਖੋਲ੍ਹ ਰਹੇ ਹਾਂ।

 

 

ਸ੍ਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਾਬਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਬਹੁਤ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਏਕਤਾ ਤੇ ਸਦਭਾਵਨਾ ਇਸ ਖਿ਼ੱਤੇ ਦੀ ਸ਼ਾਂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿ ਮੁਸਲਿਮ ਭਾਈਚਾਰਾ ਕਿਸੇ ਵੀ ਧਾਰਮਿਕ ਅਸਥਾਨ ਦੀ ਪਵਿੱਤਰਤਾ ਨੂੰ ਬਾਖ਼ੂਬੀ ਸਮਝਦਾ ਹੈ।

 

 

ਉਨ੍ਹਾਂ ਕਿਹਾ ਕਿ ਅੱਜ 9 ਨਵੰਬਰ ਤੇ 12 ਨਵੰਬਰ ਨੂੰ ਕਿਸੇ ਸ਼ਰਧਾਲੂ ਲਈ ਨਾ ਤਾਂ ਕਿਸੇ ਪਾਸਪੋਰਟ ਦੀ ਜ਼ਰੂਰਤ ਹੋਵੇਗੀ ਤੇ ਨਾ ਹੀ 20 ਡਾਲਰ ਸਰਵਿਸ ਫ਼ੀਸ ਦੀ।

 

 

ਇੱਥੇ ਵਰਨਣਯੋਗ ਹੈ ਕਿ ਬੀਤੀ 5 ਅਗਸਤ ਨੂੰ ਜਦ ਤੋਂ ਭਾਰਤ ਸਰਕਾਰ ਨੇ  ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ–370 ਦਾ ਖ਼ਾਤਮਾ ਕੀਤਾ ਹੈ, ਤਦ ਤੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਆਪਸੀ ਸਬੰਧ ਕਾਫ਼ੀ ਤਣਾਅ ਭਰੇ ਹੋ ਗਏ ਹਨ। ਇਸ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘਾ ਦੋਵੇਂ ਦੇਸ਼ਾਂ ਲਈ ਆਸ ਦੀ ਇੱਕ ਕਿਰਨ ਲੈ ਕੇ ਆਇਆ ਹੈ।

 

 

ਕਰਤਾਰਪੁਰ ਸਾਹਿਬ ਲਾਂਘੇ ਲਈ ਰੋਜ਼ਾਨਾ 5,000 ਸ਼ਰਧਾਲੂ ਜਾ ਸਕਣਗੇ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:We are opening our Hearts for Sikhs not only Border Imran Khan