ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

WHO ਨੇ ਪ੍ਰਗਟਾਇਆ ਖਦਸ਼ਾ, ਕਿਹਾ-ਕੋਰੋਨਾ ਸ਼ਾਇਦ ਕਦੇ ਨਾ ਜਾਵੇ!

ਦੁਨੀਆ ਲਗਾਤਾਰ ਵਿਸ਼ਵ ਮਹਾਂਮਾਰੀ ਕੋਰੋਨਾ ਦੇ ਤਬਾਹੀ ਤੋਂ ਪਰੇਸ਼ਾਨ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 92 ਹਜ਼ਾਰ ਤੋਂ ਵੱਧ ਹੋ ਗਈ ਹੈ ਤੇ ਸੰਕਰਮਿਤ ਲੋਕਾਂ ਦੀ ਗਿਣਤੀ 43 ਲੱਖ 42 ਹਜ਼ਾਰ ਤੋਂ ਵੱਧ ਹੋ ਗਈ ਹੈ। ਜਦੋਂ ਕਿ 13 ਲੱਖ ਤੋਂ ਵੱਧ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।

 

ਦੁਨੀਆ ਚ ਸਭ ਤੋਂ ਪ੍ਰਭਾਵਤ ਦੇਸ਼ ਅਮਰੀਕਾ ਵਿਚ ਮਰਨ ਵਾਲਿਆਂ ਦੀ ਗਿਣਤੀ 83 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 14 ਲੱਖ 08 ਹਜ਼ਾਰ ਤੋਂ ਜ਼ਿਆਦਾ ਲੋਕ ਸੰਕਰਮਿਤ ਹਨ।

 

ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਦੇ ਕਾਰਜਕਾਰੀ ਨਿਰਦੇਸ਼ਕ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਕੋਰੋਨਾ ਸ਼ਾਇਦ ਕਦੇ ਨਾ ਜਾਵੇ। ਮਾਈਕਲ ਜੇ ਰਿਆਨ ਨੇ ਕਿਹਾ ਕਿ ਕੋਰੋਨਾ ਵੀ ਹਮੇਸ਼ਾਂ ਲਈ ਐਚਆਈਵੀ ਵਾਂਗ ਜਿੰਦਗੀ ਦਾ ਹਿੱਸਾ ਬਣ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:WHO fears said-Corona may never go