ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ 'ਚ ਪੋਲੀਓ ਦੇ ਖ਼ਾਤਮੇ ਲਈ ਕੰਮ ਕਰ ਰਹੀ ਮਹਿਲਾ ਕਾਰਕੁੰਨ ਦਾ ਕਤਲ

ਉੱਤਰ ਪੱਛਮੀ ਪਾਕਿਸਤਾਨ ਵਿੱਚ ਇਕ ਥ੍ਰੀ-ਵ੍ਹੀਲਰ ਵਿੱਚ ਇਕ ਮਹਿਲਾ ਪੋਲੀਓ ਵਰਕਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲੇ ਵਿੱਚ ਡਰਾਈਵਰ ਜ਼ਖ਼ਮੀ ਹੋ ਗਿਆ।
 

ਇਹ ਹਮਲਾ ਸੋਮਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ ਜ਼ਿਲ੍ਹੇ ਵਿੱਚ ਹੋਇਆ, ਜਿਸ ਵਿੱਚ ਬਿਸਤਾਜ਼ ਬੀਬੀ ਨਾਮ ਦੀ ਇੱਕ ਔਰਤ ਦੀ ਮੌਤ ਹੋ ਗਈ ਅਤੇ ਡਰਾਈਵਰ ਅਬਦੁੱਲ ਰਾਉਫ ਜ਼ਖ਼ਮੀ ਹੋ ਗਿਆ।
 

ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਅਣਪਛਾਤੇ ਲੋਕਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Woman worker who advocating to eradicate polio killed in Pakistan