ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਨਾਲ ਮੁਕਾਬਲੇ ਲਈ ਭਾਰਤ ਨੂੰ 100 ਕਰੋੜ ਡਾਲਰ ਦੇਵੇਗਾ ਵਿਸ਼ਵ ਬੈਂਕ

ਕੋਰੋਨਾ ਵਾਇਰਸ ਨਾਲ ਜੂਝ ਰਹੇ ਭਾਰਤ ਨੂੰ ਵਿਸ਼ਵ ਬੈਂਕ ਵੱਲੋਂ 100 ਅਰਬ ਡਾਲਰ (ਲਗਭਗ 76 ਅਰਬ ਰੁਪਏ) ਦੀ ਸੰਕਟਕਾਲੀਨ ਵਿੱਤੀ ਮਦਦ ਦਿੱਤੀ ਜਾਵੇਗੀ। ਵੀਰਵਾਰ ਨੂੰ ਇਸ ਦੀ ਮਨਜ਼ੂਰੀ ਦਿੱਤੀ ਗਈ। ਇਸ ਪੈਸੇ ਨਾਲ ਭਾਰਤ ਨੂੰ ਬਿਹਤਰ ਜਾਂਚ, ਕੰਟੈਕਟ ਟ੍ਰੇਸਿੰਗ, ਲੈਬੋਰੇਟਰੀ ਡਾਇਗਨੋਸਟਿਕਸ, ਸੁਰੱਖਿਆ ਉਪਕਰਣਾਂ ਦੀ ਖਰੀਦ ਅਤੇ ਨਵੇਂ ਆਈਸੋਲੇਸ਼ਨ ਵਾਰਡ ਬਣਾਉਣ 'ਚ ਮਦਦ ਮਿਲੇਗੀ।
 

ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਜੈਕਟਾਂ ਦੇ 1.9 ਬਿਲੀਅਨ ਡਾਲਰ ਦੇ ਪਹਿਲੇ ਸੈਟ 'ਚ 25 ਦੇਸ਼ਾਂ ਦੀ ਮਦਦ ਕੀਤੀ ਜਾਵੇਗੀ ਅਤੇ 40 ਤੋਂ ਵੱਧ ਦੇਸ਼ਾਂ 'ਚ ਤੇਜ਼ੀ ਨਾਲ ਨਵੀਂ ਮੁਹਿੰਮਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਐਮਰਜੈਂਸੀ ਵਿੱਤੀ ਸਹਾਇਤਾ ਦਾ ਸਭ ਤੋਂ ਵੱਡਾ ਹਿੱਸਾ ਭਾਰਤ ਨੂੰ ਦਿੱਤਾ ਜਾਵੇਗਾ, ਜੋ 100 ਕਰੋੜ ਡਾਲਰ ਦਾ ਹੋਵੇਗਾ।
 

ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਦੇ ਬੋਰਡ ਨੇ ਦੁਨੀਆ ਭਰ ਦੇ ਵਿਕਾਸਸ਼ੀਲ ਦੇਸ਼ਾਂ ਲਈ ਐਮਰਜੈਂਸੀ ਸਹਾਇਤਾ ਦੇ ਪਹਿਲੇ ਸੈੱਟ ਨੂੰ ਮਨਜ਼ੂਰੀ ਦਿੱਤੀ, ਜਿਸ ਤੋਂ ਬਾਅਦ ਵਿਸ਼ਵ ਬੈਂਕ ਨੇ ਕਿਹਾ, "ਭਾਰਤ 'ਚ 1 ਬਿਲੀਅਨ ਡਾਲਰ ਤੋਂ ਵੱਧ ਐਮਰਜੈਂਸੀ ਵਿੱਤੀ ਸਹਾਇਤਾ, ਕੰਟੈਕਟ ਟ੍ਰੇਸਿੰਗ, ਲੈਬੋਰੇਟਰੀ ਡਾਇਗਨੋਸਟਿਕਸ, ਸੁਰੱਖਿਆ ਉਪਕਰਣਾਂ ਦੀ ਖਰੀਦ ਅਤੇ ਨਵੇਂ ਵੱਖਰੇ ਵਾਰਡ ਬਣਾਉਣ 'ਚ ਸਹਾਇਤਾ ਮਿਲੇਗੀ।
 

ਦੱਖਣੀ ਏਸ਼ੀਆ 'ਚ ਵਿਸ਼ਵ ਬੈਂਕ ਨੇ ਪਾਕਿਸਤਾਨ ਲਈ 20 ਕਰੋੜ ਡਾਲਰ, ਅਫ਼ਗਾਨਿਸਤਾਨ ਲਈ 10 ਕਰੋੜ ਡਾਲਰ, ਮਾਲਦੀਵ ਲਈ 73 ਲੱਖ ਡਾਲਰ ਅਤੇ ਸ੍ਰੀਲੰਕਾ ਲਈ 12.86 ਕਰੋੜ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ।
 

ਵਿਸ਼ਵ ਬੈਂਕ ਨੇ ਇਹ ਵੀ ਕਿਹਾ ਕਿ ਉਸ ਨੇ ਗਲੋਬਲ ਕੋਰੋਨਾ ਵਾਇਰਸ ਮਹਾਂਮਾਰੀ ਦੇ ਪ੍ਰਭਾਵ ਨਾਲ ਨਜਿੱਠਣ 'ਚ ਦੇਸ਼ਾਂ ਦੀ ਮਦਦ ਕਰਨ ਲਈ 15 ਮਹੀਨਿਆਂ ਦੇ ਹਿਸਾਬ ਨਾਲ 160 ਬਿਲੀਅਨ ਡਾਲਰ ਦੀ ਐਮਰਜੈਂਸੀ ਸਹਾਇਤਾ ਜਾਰੀ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ।
 

ਦੱਸ ਦੇਈਏ ਕਿ ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਕੁਲ ਗਿਣਤੀ 10,15,667 ਹੋ ਗਈ ਹੈ। ਇਸ ਕਾਰਨ 53,200 ਦੀ ਮੌਤ ਹੋ ਚੁੱਕੀ ਹੈ, ਜਦਕਿ 2,12,991 ਲੋਕ ਠੀਕ ਹੋ ਚੁੱਕੇ ਹਨ। ਭਾਰਤ 'ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2543 ਹੋ ਗਈ ਹੈ ਅਤੇ ਇਨ੍ਹਾਂ 'ਚੋਂ 72 ਲੋਕਾਂ ਦੀ ਮੌਤ ਹੋ ਚੁੱਕੀ ਹੈ। 191 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:World Bank Approves India for Emergency Financing of 100 Crore Dollar to Compete with Corona