ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੁਹਾਨ: ਕੋਵਿਡ-19 ਦੇ ਆਖਰੀ ਮਰੀਜ਼ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਚੀਨ ਦੇ ਵੁਹਾਨ ਸ਼ਹਿਰ ਤੋਂ ਦੁਨੀਆ ਭਰ ਵਿੱਚ ਫੈਲਿਆ ਕੋਰੋਨਾ ਵਾਇਰਸ ਸੰਕਰਮਣ ਦੁਨੀਆ ਭਰ ਵਿੱਚ ਤਬਾਹੀ ਮਚਾ ਰਿਹਾ ਹੈ, ਪਰ ਵੁਹਾਨ ਹਸਪਤਾਲ ਨੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਆਖਰੀ ਮਰੀਜ਼ ਨੂੰ ਛੁੱਟੀ ਦੇ ਦਿੱਤੀ ਹੈ ਅਤੇ ਹੁਣ ਉਥੇ ਕਿਸੇ ਵੀ ਹਸਪਤਾਲ ਵਿੱਚ ਸੰਕਰਮਣ ਦਾ ਕੋਈ ਕੇਸ ਨਹੀਂ ਹੈ। ਤਿੰਨ ਮਹੀਨਿਆਂ ਤੋਂ ਵੱਧ ਸਮੇਂ ਚ ਇਹ ਪਹਿਲਾ ਮੌਕਾ ਹੈ ਜਦੋਂ ਵੁਹਾਨ ਵਿਚ ਕੋਈ ਲਾਗ ਦਾ ਕੇਸ ਨਹੀਂ ਹੈ।

 

ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ (ਐਨਐਚਸੀ) ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਐਤਵਾਰ ਨੂੰ ਦੇਸ਼ ਚ ਕੋਰੋਨਾ ਵਾਇਰਸ ਦੀ ਲਾਗ ਦੇ ਤਿੰਨ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਚੋਂ ਦੋ ਚੀਨੀ ਨਾਗਰਿਕ ਵਿਦੇਸ਼ ਤੋਂ ਵਾਪਸ ਆਏ ਹਨ ਤੇ ਇੱਕ ਵਿਅਕਤੀ ਨੂੰ ਸਥਾਨਕ ਤੌਰ ਤੇ ਲਾਗ ਲੱਗ ਗਈ ਹੈ।

 

ਕਮਿਸ਼ਨ ਨੇ ਕਿਹਾ ਕਿ ਚੀਨ ਵਿਚ ਲਾਗ ਕਾਰਨ 4,633 ਲੋਕਾਂ ਦੀ ਮੌਤ ਹੋ ਚੁੱਕੀ ਹੈ, ਪਰ ਐਤਵਾਰ ਨੂੰ ਮੌਤ ਦੇ ਕੋਈ ਨਵੇਂ ਕੇਸ ਸਾਹਮਣੇ ਨਹੀਂ ਆਏ। ਐਤਵਾਰ ਤੱਕ ਦੇਸ਼ ਚ ਸੰਕਰਮਣ ਦੇ 82,830 ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਚੋਂ 77,474 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ ਜਦੋਂਕਿ 723 ਲੋਕ ਅਜੇ ਵੀ ਇਲਾਜ ਅਧੀਨ ਹਨ।

 

ਉਨ੍ਹਾਂ ਕਿਹਾ ਕਿ ਐਤਵਾਰ ਨੂੰ 80 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਬਹੁਤ ਗੰਭੀਰ ਮਾਮਲੇ ਇਕ ਤੋਂ ਵੱਧ ਕੇ 52 ਹੋ ਗਏ। ਇਸ ਦੌਰਾਨ ਵੁਹਾਨ ਵਿਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤਕ ਚੱਲੀ ਲੰਬੀ ਜੰਗ ਤੋਂ ਬਾਅਦ ਐਤਵਾਰ ਨੂੰ ਇਕ ਵੀ ਲਾਗ ਦਾ ਮਰੀਜ਼ ਨਹੀਂ ਹੈ।

 

ਨਿਊਜ਼ ਕਮੇਟੀ ਸਿਨਹੂਆ ਨੇ ਕਮਿਸ਼ਨ ਦੇ ਇਕ ਬੁਲਾਰੇ ਮੀ ਫੈਂਗ ਦੇ ਹਵਾਲੇ ਨਾਲ ਕਿਹਾ ਹੈ ਕਿ ਇਹ ਸਭ ਕੁਝ ਵੁਹਾਨ ਦੇ ਸਿਹਤ ਕਰਮਚਾਰੀਆਂ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਭੇਜੇ ਗਏ ਸਿਹਤ ਕਰਮਚਾਰੀਆਂ ਦੀ ਅਣਥੱਕ ਮਿਹਨਤ ਸਦਕਾ ਸੰਭਵ ਹੋਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Wuhan: last patient of Covid-19 discharged from hospital